ਭਾਰਤ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਦੇਹਰਾਦੂਨ ਦੇ ਹਸਪਤਾਲ ਤੋਂ ਮੁੰਬਈ ਦੇ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਮੁੰਬਈ ਦੇ ਵਿੱਚ ਪੰਤ ਦੇ ਗੋਡੇ ਅਤੇ ਗਿੱਟੇ ਦੀਆਂ ਸੱਟਾਂ ਦਾ ਇਲਾਜ ਕੀਤਾ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸੂਤਰਾਂ ਦੇ ਮੁਤਾਬਕ ਰਿਸ਼ਭ ਨੂੰ ਉਸ ਦੇ ਲਿਗਾਮੈਂਟ ਦੀ ਸੱਟ ਦੇ ਇਲਾਜ ਲਈ ਮੁੰਬਈ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉੱਥੇ ਪੰਤ ਦੇ ਅਗਲੇ ਇਲਾਜ ਦਾ ਫੈਸਲਾ ਕੀਤਾ ਜਾਵੇਗਾ।
ਰੁੜਕੀ ਨੂੰ ਜਾਂਦੇ ਸਮੇਂ ਸੜਕ ਹਾਦਸੇ ਦੌਰਾਨ ਜ਼ਖਮੀ ਹੋਏ ਭਾਰਤ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਦੇਹਰਾਦੂਨ ਦੇ ਹਸਪਤਾਲ ਤੋਂ ਮੁੰਬਈ ਦੇ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਮੁੰਬਈ ਦੇ ਵਿੱਚ ਪੰਤ ਦੇ ਗੋਡੇ ਅਤੇ ਗਿੱਟੇ ਦੀਆਂ ਸੱਟਾਂ ਦਾ ਇਲਾਜ ਕੀਤਾ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸੂਤਰਾਂ ਦੇ ਮੁਤਾਬਕ ਰਿਸ਼ਭ ਨੂੰ ਉਸ ਦੇ ਲਿਗਾਮੈਂਟ ਦੀ ਸੱਟ ਦੇ ਇਲਾਜ ਲਈ ਮੁੰਬਈ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉੱਥੇ ਪੰਤ ਦੇ ਅਗਲੇ ਇਲਾਜ ਦਾ ਫੈਸਲਾ ਕੀਤਾ ਜਾਵੇਗਾ।
ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਸੰਘ ਦੇ ਪ੍ਰਧਾਨ ਸ਼ਿਆਮ ਸ਼ਰਮਾ ਮੁਤਾਬਕ ਕ੍ਰਿਕਟਰ ਰਿਸ਼ਭ ਪੰਤ ਨੂੰ ਅਗਲੇ ਇਲਾਜ ਲਈ ਮੁੰਬਈ ਸ਼ਿਫਟ ਕੀਤਾ ਗਿਆ ਹੈ। ਪੰਤ ਨੂੰ ਮਿਲਣ ਲਈ ਉਹ ਮੰਗਲਵਾਰ ਨੂੰ ਦੇਹਰਾਦੂਨ ਗਏ ਸਨ। ਜਿੱਥੇ ਪੰਤ ਦਾ ਮੈਕਸ ਹਸਪਤਾਲ ਦੇ ਵਿੱਚ ਇਲਾਜ ਚੱਲ ਰਿਹਾ ਸੀ।
ਸ਼ਿਆਮ ਸ਼ਰਮਾ ਮੁਤਾਬਕ ਪੰਤ ਦੇ ਲਿਗਾਮੈਂਟ ਦੇ ਇਲਾਜ ਲਈ ਮੁੰਬਈ ਲਿਜਾਇਆ ਗਿਆ ਹੈ। ਅਸਲ ਵਿੱਚ ਲਿਗਾਮੈਂਟ ਇੱਕ ਕਿਸਮ ਦਾ ਫਾਈਬਰ ਹੁੰਦਾ ਹੈ ਜੋ ਹੱਡੀਆਂ ਨੂੰ ਜੋੜਨ ਦਾ ਕੰਮ ਕਰਦਾ ਹੈ।ਡਾਕਟਰਾਂ ਦੇ ਮੁਤਾਬਕ ਜੇ ਸੱਟ ਡੂੰਘੀ ਹੋਵੇ ਤਾਂ ਠੀਕ ਹੋਣ ਵਿੱਚ ਕਾਫੀ ਸਮਾਂ ਲੱਗਦਾ ਹੈ। ਫਿਲਹਾਲ ਡੀਡੀਸੀਏ ਅਤੇ ਬੀਸੀਸੀਆਈ ਪੰਤ ਦੀ ਸੱਟ ਦੀ ਗੰਭੀਰਤਾ ‘ਤੇ ਨਜ਼ਰ ਰੱਖ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ 30 ਦਸੰਬਰ ਨੂੰ ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਹ ਦਿੱਲੀ ਤੋਂ ਰੁੜਕੀ ਜਾ ਰਹੇ ਸਨ। ਜਿਥੇ ਰਿਸ਼ਭ ਪੰਤ ਦੀ ਕਾਰ ਰੇਲੰਿਗ ਨਾਲ ਟਕਰਾ ਗਈ ਸੀ ਅਤੇ ਇਸ ਤੋਂ ਬਾਅਦ ਉਸ ਨੂੰ ਅੱਗ ਲੱਗ ਗਈ ਸੀ। ਪੰਤ ਦੀ ਲੱਤ ਅਤੇ ਮੱਥੇ ‘ਤੇ ਜ਼ਿਆਦਾ ਗੰਭੀਰ ਸੱਟਾਂ ਲੱਗੀਆਂ ਸਨ। ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਦਿੱਲੀ ਰੈਫਰ ਕਰ ਦਿੱਤਾ ਗਿਆ ਸੀ।