ਨੇਪਾਲ ਜਹਾਜ਼ ਹਾਦਸੇ ਦਾ ਵੀਡੀਓ ਆਈ ਸਾਹਮਣੇ, ਵੇਖ ਕੇ ਰੂਹ ਕੰਬ ਜਾਵੇਗੀ

ਦਿਲ ਦਹਿਲਾ ਦੇਣ ਵਾਲੀ ਵੀਡੀਓ ਟਵਿਟਰ ‘ਤੇ ਸ਼ੇਅਰ ਕੀਤੀ ਗਈ ਹੈ। ਸ਼ੇਅਰ ਕੀਤੇ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਜਹਾਜ਼ ਰਨਵੇ ‘ਤੇ ਪਹੁੰਚਣ ਤੋਂ ਪਹਿਲਾਂ ਹੀ ਕ੍ਰੈਸ਼ ਹੋ ਗਿਆ।

ਐਤਵਾਰ ਨੂੰ ਨੇਪਾਲ (Nepal) ਦੇ ਪੋਖਰਾ (Pokhara) ਵਿੱਚ ਵੱਡਾ ਜਹਾਜ਼ ਹਾਦਸਾ (Nepal Plane Crash) ਵਾਪਰ ਗਿਆ। ਇਸ ਹਾਦਸੇ ‘ਚ ਹੁਣ ਤੱਕ ਕੁੱਲ 45 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਹਾਦਸੇ ‘ਚ 5 ਭਾਰਤੀਆਂ ਸਮੇਤ ਸਾਰੇ 72 ਯਾਤਰੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਜਹਾਜ਼ ਵਿੱਚ 68 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ। ਹੁਣ ਜਹਾਜ਼ ਹਾਦਸੇ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਜਹਾਜ਼ ਹਾਦਸੇ ਤੋਂ ਠੀਕ ਪਹਿਲਾਂ ਦਾ ਦੱਸਿਆ ਜਾ ਰਿਹਾ ਹੈ। ਇਕ ਚੋਟੀ ਦੇ ਪੁਲਸ ਅਧਿਕਾਰੀ ਮੁਤਾਬਕ ਘਟਨਾ ਐਤਵਾਰ ਸਵੇਰੇ 11 ਵਜੇ ਦੀ ਹੈ।

ਦਿਲ ਦਹਿਲਾ ਦੇਣ ਵਾਲੀ ਵੀਡੀਓ ਟਵਿਟਰ ‘ਤੇ ਸ਼ੇਅਰ ਕੀਤੀ ਗਈ ਹੈ। ਸ਼ੇਅਰ ਕੀਤੇ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਜਹਾਜ਼ ਰਨਵੇ ‘ਤੇ ਪਹੁੰਚਣ ਤੋਂ ਪਹਿਲਾਂ ਹੀ ਕ੍ਰੈਸ਼ ਹੋ ਗਿਆ। ਵੀਡੀਓ ‘ਚ ਦੂਰੋਂ ਆ ਰਹੇ ਜਹਾਜ਼ ਨੂੰ ਇਕ ਪਾਸੇ ਝੁਕਦੇ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤੀਆਂ ਗਈਆਂ ਹੋਰ ਤਸਵੀਰਾਂ ਅਤੇ ਵੀਡੀਓਜ਼ ‘ਚ ਹਾਦਸੇ ਵਾਲੀ ਥਾਂ ਤੋਂ ਧੂੰਏਂ ਦੇ ਬੱਦਲ ਉੱਠਦੇ ਨਜ਼ਰ ਆ ਰਹੇ ਹਨ।

ਹੁਣ ਤੱਕ ਦੀ ਜਾਣਕਾਰੀ ਮੁਤਾਬਕ ਜਹਾਜ਼ ਨੇ 68 ਯਾਤਰੀਆਂ ਨੂੰ ਲੈ ਕੇ ਕਾਠਮੰਡੂ ਤੋਂ ਪੋਖਰਾ ਲਈ ਉਡਾਣ ਭਰੀ ਸੀ। ਜਹਾਜ਼ ਕਰੀਬ 20 ਮਿੰਟਾਂ ਬਾਅਦ ਹਾਦਸਾਗ੍ਰਸਤ ਹੋ ਗਿਆ, ਜੋ ਆਪਣੀ ਮੰਜ਼ਿਲ ਤੋਂ ਕੁਝ ਕਿਲੋਮੀਟਰ ਦੂਰ ਸੀ। ਹਾਦਸੇ ਤੋਂ ਬਾਅਦ ਬਚਾਅ ਕਾਰਜ ਜਾਰੀ ਹਨ। ਇਸ ਦੇ ਨਾਲ ਹੀ ਨੇਪਾਲ ਦੀ ਏਅਰਪੋਰਟ ਅਥਾਰਟੀ ਦਾ ਦਾਅਵਾ ਹੈ ਕਿ ਜਹਾਜ਼ ਮੌਸਮ ਦੀ ਖਰਾਬੀ ਨਾਲ ਨਹੀਂ ਸਗੋਂ ਤਕਨੀਕੀ ਖਰਾਬੀ ਕਾਰਨ ਕਰੈਸ਼ ਹੋਇਆ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਨੇ ਆਪਣਾ ਦੁੱਖ ਪ੍ਰਗਟ ਕਰਨ ਲਈ ਕੈਬਨਿਟ ਦੀ ਐਮਰਜੈਂਸੀ ਮੀਟਿੰਗ ਬੁਲਾਈ। ਇਸ ਦੇ ਨਾਲ ਹੀ ਉਨ੍ਹਾਂ ਨੇਪਾਲ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਨੂੰ ਪ੍ਰਭਾਵੀ ਬਚਾਅ ਕਾਰਜ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਹਾਦਸੇ ਦਾ ਹਾਲਚਾਲ ਪੁੱਛਣ ਲਈ ਉਹ ਤ੍ਰਿਭੁਵਨ ਹਵਾਈ ਅੱਡੇ ਵੀ ਪਹੁੰਚ ਗਏ ਹਨ। ਫਿਲਹਾਲ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਹਾਦਸਾਗ੍ਰਸਤ ਜਹਾਜ਼ ‘ਚ ਸਵਾਰ 68 ਯਾਤਰੀਆਂ ‘ਚੋਂ 10 ਵਿਦੇਸ਼ੀ ਨਾਗਰਿਕ ਸਨ। ਇਸ ਵਿੱਚ 5 ਭਾਰਤੀ ਵੀ ਸਨ।