ਪੱਤਰਕਾਰ ਨੂੰ ਦਰੱਖਤ ਨਾਲ ਬੰਨ੍ਹ ਕੀਤੀ ਕੁੱਟਮਾਰ, ਵੀਡੀਓ ਵਾਇਰਲ

ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲੇ ‘ਚ ਬੀਤੇ ਦਿਨੀਂ ਇਕ ਨੌਜਵਾਨ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟਣ ਦਾ ਵੀਡੀਓ ਸਾਹਮਣੇ ਆਇਆ ਸੀ। ਜਿੱਥੇ ਇਕ 25 ਸਾਲਾ ਨੌਜਵਾਨ ਨੂੰ ਦਰੱਖਤ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ ਗਿਆ, ਜਿਸ ਵਿਚ ਕੁਝ ਨੌਜਵਾਨ ਉਸ ਨੂੰ ਦਰੱਖਤ ਨਾਲ ਬੰਨ੍ਹ ਕੇ ਲੱਤਾਂ

ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲੇ ‘ਚ ਬੀਤੇ ਦਿਨੀਂ ਇਕ ਨੌਜਵਾਨ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟਣ ਦਾ ਵੀਡੀਓ ਸਾਹਮਣੇ ਆਇਆ ਸੀ। ਜਿੱਥੇ ਇਕ 25 ਸਾਲਾ ਨੌਜਵਾਨ ਨੂੰ ਦਰੱਖਤ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ ਗਿਆ, ਜਿਸ ਵਿਚ ਕੁਝ ਨੌਜਵਾਨ ਉਸ ਨੂੰ ਦਰੱਖਤ ਨਾਲ ਬੰਨ੍ਹ ਕੇ ਲੱਤਾਂ, ਮੁੱਕਿਆਂ ਅਤੇ ਥੱਪੜਾਂ ਨਾਲ ਕੁੱਟਦੇ ਨਜ਼ਰ ਆ ਰਹੇ ਹਨ। ਫਿਲਹਾਲ ਪੁਲਿਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਸਾਰੇ ਛੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਪੀੜਤ ਨੌਜਵਾਨ ਯੂ-ਟਿਊਬ ਪੱਤਰਕਾਰ ਹੈ। ਫਿਲਹਾਲ ਪੁਲਸ ਸਾਰੇ 6 ਦੋਸ਼ੀਆਂ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ।

ਦਰਅਸਲ, ਜਾਣਕਾਰੀ ਮੁਤਾਬਕ ਇਹ ਵੀਡੀਓ ਨਰਮਦਾਪੁਰਮ ਦੇ ਮੱਖਣ ਨਗਰ ਥਾਣਾ ਖੇਤਰ ਦਾ ਦੱਸਿਆ ਜਾ ਰਿਹਾ ਹੈ। ਇਸ ਵਿੱਚ ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਵਿੱਚ ਪ੍ਰਕਾਸ਼ ਯਾਦਵ ਅਤੇ ਨਰਾਇਣ ਯਾਦਵ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ 25 ਜਨਵਰੀ ਨੂੰ ਮੌਕਾ ਮਿਲਦੇ ਹੀ ਮੁਲਜ਼ਮ ਨਰਾਇਣ ਯਾਦਵ ਅਤੇ ਉਸ ਦੇ ਸਾਥੀਆਂ ਨੇ ਪ੍ਰਕਾਸ਼ ਯਾਦਵ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਕੁੱਟਮਾਰ ਦੀ ਵੀਡੀਓ ਵੀ ਬਣਾਈ ਸੀ, ਜਿਸ ਤੋਂ ਬਾਅਦ ਪੀੜਤ ਨੌਜਵਾਨ ਪ੍ਰਕਾਸ਼ ਯਾਦਵ ਮੱਖਣ ਨਗਰ ਥਾਣੇ ਪਹੁੰਚਿਆ ਅਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਵਾਇਆ।

ਕੀ ਹੈ ਮਾਮਲਾ?ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਪੀੜਤ ਪ੍ਰਕਾਸ਼ ਯਾਦਵ ਨੇ ਦੱਸਿਆ ਕਿ ਉਹ ਇੱਕ ਟੀਵੀ ਅਤੇ ਔਨਲਾਈਨ ਨਿਊਜ਼ ਆਊਟਲੈੱਟ ਲਈ ਕੰਮ ਕਰਦਾ ਹੈ। ਉਸ ਨੇ ਪੁਲਸ ਨੂੰ ਦੱਸਿਆ ਕਿ ਉਹ ਗੁਆਂਢੀ ਮਾਨਗਾਓਂ ਤੋਂ ਕੁਝ ਇਸ਼ਤਿਹਾਰ ਬੁੱਕ ਕਰਵਾ ਕੇ ਮੋਟਰਸਾਈਕਲ ‘ਤੇ ਵਾਪਸ ਆਪਣੇ ਪਿੰਡ ਕੋਟਗਾਓਂ ਜਾ ਰਿਹਾ ਸੀ ਤਾਂ ਨਰਾਇਣ ਯਾਦਵ ਨਾਂ ਦੇ ਵਿਅਕਤੀ ਨੇ ਉਸ ਨੂੰ ਰੋਕ ਲਿਆ।

ਦਰਅਸਲ, ਉਸ ਨੇ 1 ਜਨਵਰੀ ਨੂੰ ਹੋਈ ਬਹਿਸ ਨੂੰ ਲੈ ਕੇ ਪ੍ਰਕਾਸ਼ ਯਾਦਵ ਨੂੰ ਕਥਿਤ ਤੌਰ ‘ਤੇ ਦੁਰਵਿਵਹਾਰ ਕੀਤਾ ਸੀ। ਇਸ ‘ਤੇ ਪ੍ਰਕਾਸ਼ ਨੇ ਸ਼ਿਕਾਇਤ ‘ਚ ਦੱਸਿਆ ਕਿ ਜਦੋਂ ਮੈਂ ਇਤਰਾਜ਼ ਕੀਤਾ ਤਾਂ ਉਸ ਦਾ ਭਰਾ ਨਰਿੰਦਰ ਯਾਦਵ ਅਤੇ ਓਮ ਪ੍ਰਕਾਸ਼ ਨਾਂ ਦਾ ਇਕ ਹੋਰ ਵਿਅਕਤੀ ਵੀ ਉਸ ਦੇ ਨਾਲ ਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਮੈਨੂੰ ਦਰੱਖਤ ਨਾਲ ਬੰਨ੍ਹ ਦਿੱਤਾ ਅਤੇ ਕੁੱਟਮਾਰ ਕੀਤੀ।