Simar Doraha: ਪੰਜਾਬੀ ਗਾਇਕ ਸਿਮਰ ਦੋਰਾਹਾ ਨੇ ਢਾਬੇ ‘ਤੇ ਦਿਖਾਈ ਗੁੰਡਾਗਰਦੀ, ਢਾਬਾ ਕਰਮਚਾਰੀਆਂ ਨਾਲ ਕੀਤੀ ਬਦਸਲੂਕੀ

Simar Doraha Video: ਸਿਮਰ ਦੋਰਾਹਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਢਾਬੇ ‘ਤੇ ਗੁੰਡਾਗਰਦੀ ਕਰਦਾ ਹੋਇਆ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਨਾਲ ਵੀਡੀਓ ‘ਚ ਸਾਫ ਸੁਣਿਆ ਜਾ ਸਕਦਾ ਹੈ

ਪੰਜਾਬੀ ਗਾਇਕ ਸਿਮਰ ਦੋਰਾਹਾ, ਜਿਸ ਨੂੰ ਆਪਣੀਆਂ ਨਸ਼ੀਲੀਆਂ ਅੱਖਾਂ ਕਰਕੇ ਜਾਣਿਆ ਹੈ, ਇਸ ਸਮੇਂ ਵਿਵਾਦਾਂ ‘ਚ ਘਿਰਦਾ ਹੋਇਆ ਨਜ਼ਰ ਆ ਰਿਹਾ ਹੈ। ਸਿਮਰ ਦੋਰਾਹਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਢਾਬੇ ‘ਤੇ ਗੁੰਡਾਗਰਦੀ ਕਰਦਾ ਹੋਇਆ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਨਾਲ ਵੀਡੀਓ ‘ਚ ਸਾਫ ਸੁਣਿਆ ਜਾ ਸਕਦਾ ਹੈ ਕਿ ਉਹ ਕਿਵੇਂ ਢਾਬਾ ਕਰਮਚਾਰੀਆਂ ਨਾਲ ਬਦਸਲੂਕੀ ਕਰ ਰਿਹਾ ਹੈ। ਇਸ ਦੇ ਨਾਲ ਹੀ ਉਸ ਨੇ ਢਾਬੇ ਵਾਲਿਆ ਦਾ ਸਮਾਨ ਵੀ ਗੁੱਸੇ ‘ਚ ਖਿਲਾਰ ਦਿੱਤਾ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ।

ਦੱਸ ਦਈਏ ਕਿ ਪੰਜਾਬੀ ਗਾਇਕ ਸਿਮਰ ਦੋਰਾਹਾ ਨੇ ਮਿਊਜ਼ਿਕ ਇੰਡਸਟਰੀ ਵਿੱਚ ਆਪਣੀ ਗਾਇਕੀ ਨਾਲ ਵੱਖਰੀ ਪਛਾਣ ਕਾਇਮ ਕੀਤੀ ਹੈ। ਉਸ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਬੈਠੇ ਸਰੋਤਿਆਂ ਦਾ ਵੀ ਬੇਹੱਦ ਪਿਆਰ ਮਿਲਦਾ ਹੈ। ਦੱਸ ਦੇਈਏ ਕਿ ਕਲਾਕਾਰ ਅਕਸਰ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਉਹ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਚਰਚਾ ਬਟੋਰਦਾ ਹਨ।

ਕਾਬਿਲੇਗ਼ੌਰ ਹੈ ਕਿ ਸੋਸ਼ਲ ਮੀਡੀਆ ‘ਤੇ ਸਿਮਰ ਦੋਰਾਹਾ ਦੀ ਚੰਗੀ ਫੈਨ ਫਾਲੋਇੰਗ ਹੈ। ਉਸ ਦੇ ਇਕੱਲੇ ਇੰਸਟਾਗ੍ਰਾਮ ‘ਤੇ 1 ਮਿਲੀਅਨ ਯਾਨਿ 10 ਲੱਖ ਫਾਲੋਅਰਜ਼ ਹਨ। ਉਸ ਨੂੰ ਆਪਣੀਆਂ ਨਸ਼ੀਲੀਆਂ ਅੱਖਾਂ ਕਰਕੇ ਜਾਣਿਆ ਜਾਂਦਾ ਹੈ। ਉਸ ਨੇ ਆਪਣੇ ਹੁਣ ਤੱਕ ਦੇ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।