ਪਤਨੀ ਨੂੰ ਛੱਡ ਪਤੀ ਦੋਸਤਾਂ ਤੇ ਜਾਨਵਰਾਂ ਨਾਲ ਬਣਾਉਂਦਾ ਸੀ ਸਬੰਧ, ਵਾਟਸਐਪ ਚੈਟ ਵੇਖ ਉਡੇ ਹੋਸ਼

ਔਰਤ ਨੇ ਆਪਣੇ ਪਤੀ ‘ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦਾ ਵੀ ਦੋਸ਼ ਲਗਾਇਆ ਹੈ, ਜਿਸ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ।

ਝਾਰਖੰਡ ਦੇ ਰਾਂਚੀ ਤੋਂ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਰਾਂਚੀ ਦੇ ਸਦਰ ਥਾਣਾ ਖੇਤਰ ਦਾ ਹੈ ਜਿੱਥੇ ਇਕ ਔਰਤ ਨੇ ਆਪਣੇ ਪਤੀ ਖਿਲਾਫ ਅਜੀਬ ਮਾਮਲਾ ਦਰਜ ਕਰਵਾਇਆ ਹੈ। ਔਰਤ ਨੇ ਨਾ ਸਿਰਫ ਆਪਣੇ ਪਤੀ ‘ਤੇ ਸਮਲਿੰਗੀ ਹੋਣ ਦਾ ਦੋਸ਼ ਲਗਾਇਆ ਹੈ, ਸਗੋਂ ਆਪਣੀ ਅਰਜ਼ੀ ‘ਚ ਇਹ ਵੀ ਲਿਖਿਆ ਹੈ ਕਿ ਉਸ ਦਾ ਪਤੀ ਜਾਨਵਰਾਂ ਨਾਲ ਵੀ ਸਰੀਰਕ ਸਬੰਧ ਬਣਾਉਂਦਾ ਹੈ। ਇਸ ਦੇ ਨਾਲ ਹੀ ਔਰਤ ਨੇ ਆਪਣੇ ਪਤੀ ‘ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦਾ ਵੀ ਦੋਸ਼ ਲਗਾਇਆ ਹੈ, ਜਿਸ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ।

ਰਾਂਚੀ ਦੇ ਸਦਰ ਥਾਣਾ ਖੇਤਰ ਦੀ ਰਹਿਣ ਵਾਲੀ ਔਰਤ ਨੇ ਅਰਜ਼ੀ ‘ਚ ਲਿਖਿਆ ਹੈ ਕਿ ਉਸ ਦੇ ਪਤੀ ਨੇ ਉਸ ਨੂੰ ਭੁਲੇਖੇ ‘ਚ ਰੱਖ ਕੇ ਉਸ ਨਾਲ ਵਿਆਹ ਕਰ ਲਿਆ। ਔਰਤ ਅਨੁਸਾਰ ਉਸ ਦਾ ਵਿਆਹ ਫਰਵਰੀ 2021 ਵਿੱਚ ਹੋਇਆ ਸੀ ਪਰ ਵਿਆਹ ਦੇ ਇੱਕ ਮਹੀਨੇ ਬਾਅਦ ਹੀ ਪਤੀ ਵੱਲੋਂ ਦਾਜ ਦੀ ਮੰਗ ਕੀਤੀ ਗਈ, ਇਸ ਦੇ ਨਾਲ ਹੀ ਉਹ ਛੋਟੀ-ਛੋਟੀ ਗੱਲ ਨੂੰ ਲੈ ਕੇ ਝਗੜਾ ਕਰਨ ਲੱਗ ਪਿਆ। ਇਸ ਦੌਰਾਨ ਉਹ ਉਸ ਨਾਲ ਲੜਨ ਲੱਗ ਪਿਆ ਪਰ ਫਿਰ ਵੀ ਉਹ ਆਪਣੇ ਪਤੀ ਦਾ ਸਾਥ ਛੱਡਣ ਨੂੰ ਤਿਆਰ ਨਹੀਂ ਸੀ।

ਇਸ ਦੌਰਾਨ ਪਿਛਲੇ ਦਿਨੀਂ ਮਹਿਲਾ ਨੇ ਕੁਝ ਅਜਿਹੀਆਂ ਵੀਡੀਓਜ਼ ਅਤੇ ਫੋਟੋਆਂ ਦੇਖੀਆਂ, ਜਿਨ੍ਹਾਂ ਨੂੰ ਦੇਖ ਕੇ ਉਸ ਦੇ ਹੋਸ਼ ਉੱਡ ਗਏ ਅਤੇ ਇਸ ਦੌਰਾਨ ਉਸ ਨੂੰ ਇਕ ਵਾਟਸਐਪ ਚੈਟ ਦੇਖਣ ਨੂੰ ਮਿਲੀ, ਜਿਸ ਤੋਂ ਉਸ ਨੂੰ ਆਪਣੇ ਪਤੀ ਦੇ ਦੋਸਤ ਨਾਲ ਸਮਲਿੰਗੀ ਸਬੰਧਾਂ ਬਾਰੇ ਪਤਾ ਲੱਗਾ। ਇਸ ਦੌਰਾਨ ਔਰਤ ਨੂੰ ਇਹ ਵੀ ਪਤਾ ਲੱਗਾ ਕਿ ਉਸ ਦੇ ਪਤੀ ਦੇ ਜਾਨਵਰਾਂ ਨਾਲ ਵੀ ਸਬੰਧ ਹਨ। ਜਦੋਂ ਔਰਤ ਨੇ ਇਸ ਬਾਰੇ ਆਪਣੇ ਪਤੀ ਨੂੰ ਪੁੱਛਿਆ ਤਾਂ ਉਸ ਦੇ ਪਤੀ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਕਿਹਾ ਕਿ ਕੋਈ ਉਸ ਦਾ ਕੁਝ ਨਹੀਂ ਵਿਗਾੜ ਸਕਦਾ, ਜਿਸ ਤੋਂ ਬਾਅਦ ਔਰਤ ਨੇ ਪੁਲਸ ਕੋਲ ਜਾ ਕੇ ਇਨਸਾਫ਼ ਦੀ ਮੰਗ ਕੀਤੀ ਅਤੇ ਮਾਮਲੇ ਸਬੰਧੀ ਸ਼ਿਕਾਇਤ ਦਰਜ ਕਰਵਾਈ।

ਰਾਂਚੀ ਦੇ ਸਦਰ ਥਾਣੇ ‘ਚ ਔਰਤ ਦੀ ਦਰਖਾਸਤ ਦੇ ਆਧਾਰ ‘ਤੇ ਉਸ ਦੇ ਪਤੀ ਦੇ ਖਿਲਾਫ ਦਾਜ ਲਈ ਪਰੇਸ਼ਾਨੀ, ਕੁੱਟਮਾਰ, ਧੋਖਾਧੜੀ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ।