ਸਾਬਕਾ ਜੱਜ ਨੇ ਰੇਲ ਗੱਡੀ ਮੂਹਰੇ ਮਾਰੀ ਛਾਲ!EX-SSP ਦਾ ਲੈ ਗਿਆ ਨਾਮ!

ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿਚ ਉਨ੍ਹਾਂ ਆਪਣੀ ਮੌਤ ਲਈ ਦੋ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਨ੍ਹਾਂ ਵਿੱਚ ਇੱਕ ਸਾਬਕਾ ਪੁਲਿਸ ਅਧਿਕਾਰੀ ਅਤੇ ਇੱਕ ਸਹਿਕਾਰੀ ਬੈਂਕ ਦਾ ਅਧਿਕਾਰੀ ਵੀ ਸ਼ਾਮਲ ਹੈ। ਪੁਲਸ ਨੇ ਦੋਵਾਂ ਦੋਸ਼ੀਆਂ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ।

ਸੰਗਰੂਰ ਵਿੱਚ ਖਪਤਕਾਰ ਅਦਾਲਤ ਦੇ ਸਾਬਕਾ ਜੱਜ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਜੱਜ ਨੇ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸਾਬਕਾ ਜੱਜ ਦੀ ਪਛਾਣ ਗੁਰਪਾਲ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਨੇੜੇ ਹਾਊਸਿੰਗ ਬੋਰਡ ਸੰਗਰੂਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿਚ ਉਨ੍ਹਾਂ ਆਪਣੀ ਮੌਤ ਲਈ ਦੋ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਨ੍ਹਾਂ ਵਿੱਚ ਇੱਕ ਸਾਬਕਾ ਪੁਲਿਸ ਅਧਿਕਾਰੀ ਅਤੇ ਇੱਕ ਸਹਿਕਾਰੀ ਬੈਂਕ ਦਾ ਅਧਿਕਾਰੀ ਵੀ ਸ਼ਾਮਲ ਹੈ। ਪੁਲਸ ਨੇ ਦੋਵਾਂ ਦੋਸ਼ੀਆਂ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਪੁਸ਼ਟੀ ਕਰਦਿਆਂ ਜੀਆਰਪੀ ਸੰਗਰੂਰ ਦੇ ਐਸਐਚਓ ਜਗਦੀਪ ਸਿੰਘ ਨੇ ਦੱਸਿਆ ਕਿ ਸੰਗਰੂਰ ਦੇ ਪਿੰਡ ਅਕੋਈ ਸਾਹਿਬ ਨੇੜੇ ਇੱਕ ਵਿਅਕਤੀ ਵੱਲੋਂ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪਾਲ ਸਿੰਘ ਨੇ ਅੱਜ ਤੜਕੇ 4 ਵਜੇ ਦੇ ਕਰੀਬ ਖੁਦਕੁਸ਼ੀ ਕਰ ਲਈ। ਉਨ੍ਹਾਂ ਹਜ਼ੂਰ ਸਾਹਿਬ ਤੋਂ ਆ ਰਹੀ ਰੇਲ ਗੱਡੀ ਅੱਗੇ ਛਾਲ ਮਾਰ ਦਿੱਤੀ। ਟਰੇਨ ਦੇ ਡਰਾਈਵਰ ਨੇ ਰੇਲਵੇ ਪੁਲਸ ਨੂੰ ਸੂਚਨਾ ਦਿੱਤੀ ਕਿ ਇਕ ਵਿਅਕਤੀ ਨੇ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੀ ਜੇਬ ‘ਚੋਂ ਪਛਾਣ ਪੱਤਰ ਅਤੇ ਇਕ ਸੁਸਾਈਡ ਨੋਟ ਬਰਾਮਦ ਕੀਤਾ ਹੈ। ਜਿਸ ਵਿੱਚ ਤਰਨਤਾਰਨ ਦੇ ਸਾਬਕਾ ਐਸਐਸਪੀ ਗੁਰਕ੍ਰਿਪਾਲ ਸਿੰਘ ਅਤੇ ਸਹਿਕਾਰੀ ਬੈਂਕ ਦੇ ਮੁਲਾਜ਼ਮ ਅਮਨ ਸ਼ਰਮਾ ਨੂੰ ਖੁਦਕੁਸ਼ੀ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਦੋਵੇਂ ਦੋਸ਼ੀ ਸਾਬਕਾ ਜੱਜ ਨੂੰ ਲੰਬੇ ਸਮੇਂ ਤੋਂ ਪ੍ਰੇਸ਼ਾਨ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਦੋਵਾਂ ਮੁਲਜ਼ਮਾਂ ਨਾਲ ਲੈਣ-ਦੇਣ ਸੀ। ਪੁਲਿਸ ਨੇ ਡਾਕਟਰ ਅਤੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।