ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਆਹ ਕਰਵਾਉਣ ਦੀ ਸਲਾਹ ਦਿੱਤੀ ਹੈ।
ਮਾਨ ਨੇ ਦਮਦਮੀ ਟਕਸਾਲ ਦੇ ਮੁਖੀ ਨੂੰ ਵੀ ਸਲਾਹ ਦਿੱਤੀ ਹੈ ਕਿ ਵਿਆਹ ਕਰਵਾ ਕੇ ਗ੍ਰਹਿਸਥ ਜੀਵਨ ਦੀ ਸ਼ੁਰੂਆਤ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਵਿਆਹ ਕਰਵਾਉਣ ਦੀ ਸਲਾਹ ਦਿੱਤੀ ਹੈ।
ਉਨ੍ਹਾਂ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਵਿਆਹ ਬਾਰੇ ਗੱਲ ਕਰਦੇ ਹੋਏ ਆਖਿਆ ਕਿ ਉਨ੍ਹਾਂ ਨੇ ਗ੍ਰਹਿਸਥੀ ਜੀਵਨ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਆਖਿਆ ਹੈ ਕਿ ਉਹ ਮੋਦੀ ਨੂੰ ਵੀ ਸਲਾਹ ਦਿੰਦੇ ਹਨ ਕਿ ਗ੍ਰਹਿਸਥੀ ਜੀਵਨ ਵਿਚ ਆ ਜਾਣ।
ਉਨ੍ਹਾਂ ਆਖਿਆ ਕਿ ਗੁਰੂ ਦਾ ਹੁਕਮ ਹੈ ਕਿ ਸਿੱਖ ਗ੍ਰਹਿਸਥੀ ਜੀਵਨ ਵਿਚ ਰਹੇਗਾ। ਜੇ ਗੁਰੂ ਦਾ ਹੁਕਮ ਹੈ ਤਾਂ ਉਹ ਦਮਦਮੀ ਟਕਸਾਲ ਦੇ ਮੁਖੀ ਨੂੰ ਅਪੀਲ ਕਰਦੇ ਹਨ ਕਿ ਗ੍ਰਹਿਸਥੀ ਜੀਵਨ ਵਿਚ ਆ ਜਾਣ।
ਉਨ੍ਹਾਂ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸਲਾਹ ਦਿੱਤੀ ਕਿ ਉਹ ਵੀ ਵਿਆਹ ਕਰਵਾ ਲੈਣ।