TarnTaran News : ਤਰਨਤਾਰਨ ‘ਚ ਟਿੱਪਰ ਤੇ ਸਕੂਲ ਬੱਸ ਦੀ ਟੱਕਰ , 14 ਸਾਲਾ ਵਿਦਿਆਰਥੀ ਦੀ ਮੌਤ ,ਡਰਾਈਵਰ ਗੰਭੀਰ ਜ਼ਖ਼ਮੀ

TarnTaran News : ਜ਼ਿਲ੍ਹਾ ਤਰਨਤਾਰਨ ਦੇ ਕਸਬਾ ਮੀਆਂਵਿੰਡ ‘ਚ ਟਿੱਪਰ ਤੇ ਸਕੂਲ ਬੱਸ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ‘ਚ 14 ਸਾਲਾ ਵਿਦਿਆਰਥੀ ਸਾਹਿਲ ਸਿੰਘ ਦੀ ਮੌਤ ਹੋ ਗਈ ਹੈ। ਇਸ ਦੌਰਾਨ ਸਕੂਲ ਬੱਸ ਦਾ ਡਰਾਈਵਰ ਵੀ ਗੰਭੀਰ ਜ਼ਖ਼ਮੀ ਹੋ ਗਿਆ ਹੈ।

ਜ਼ਿਲ੍ਹਾ ਤਰਨਤਾਰਨ ਦੇ ਕਸਬਾ ਮੀਆਂਵਿੰਡ ‘ਚ ਅੱਜ ਟਿੱਪਰ ਤੇ ਸਕੂਲ ਬੱਸ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ‘ਚ 14 ਸਾਲਾ ਵਿਦਿਆਰਥੀ ਸਾਹਿਲ ਸਿੰਘ ਦੀ ਮੌਤ ਹੋ ਗਈਹੈ। ਇਸ ਦੌਰਾਨ ਸਕੂਲ ਬੱਸ ਦਾ ਡਰਾਈਵਰ ਵੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਥਾਣਾ ਵੈਰੋਵਾਲ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਆਰਮੀ ਪਬਲਿਕ ਸਕੂਲ ਬਿਆਸ ਦੀ ਬੱਸ ਅੱਜ ਸਵੇਰੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਸਕੂਲ ਬੱਸ ਮੀਆਂਵਿੰਡ ਤੋਂ ਕਰੀਬ ਦੋ ਕਿਲੋਮੀਟਰ ਅੱਗੇ ਪੁੱਜੀ ਤਾਂ ਇਕ ਟਿੱਪਰ ਨਾਲ ਸਕੂਲ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਕੂਲ ਵੈਨ ਵਿੱਚ ਸਵਾਰ ਸਾਹਿਲ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਪਿੰਡ ਜਵੰਦਪੁਰ ਦੀ ਮੌਤ ਹੋ ਗਈ ਹੈ ਅਤੇ ਵੈਨ ਡਰਾਈਵਰ ਸਤਨਾਮ ਸਿੰਘ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਕਈ ਹੋਰ ਛੋਟੇ ਬੱਚਿਆਂ ਨੂੰ ਸੱਟਾਂ ਵੀ ਲੱਗੀਆਂ ਹਨ ,ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।