ਪੰਜਾਬੀ ਯੂਨੀਵਰਸਿਟੀ ‘ਚ ਸ਼ਰੇਆਮ ਵਿਦਿਆਰਥੀ ਦਾ ਕਤਲ, ਦਿਨ ਦਿਹਾੜੇ ਦਿਲ ਦਹਿਲਾਉਣ ਵਾਲੀ ਵਾਰਦਾਤ (ਵੀਡੀਓ)

Patiala News: ਘਟਨਾ ਦੀ ਸੂਚਨਾ ਮਿਲਦਿਆਂ ਹੀ ਯੂਨੀਵਰਸਿਟੀ ਦੇ ਸੁਰੱਖਿਆ ਮੁਲਾਜ਼ਮ ਤੇ ਹੋਰ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਵੱਲੋਂ ਸੂਚਨਾ ਮਿਲਣ ‘ਤੇ ਥਾਣਾ ਅਰਬਨ ਅਸਟੇਟ ਦੀ ਪੁਲਸ ਵੀ ਉਥੇ ਪਹੁੰਚ ਗਈ।

ਸੋਮਵਾਰ ਨੂੰ ਕੁਝ ਨੌਜਵਾਨਾਂ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਬੀ.ਟੈਕ ਦੇ ਵਿਦਿਆਰਥੀ ਦਾ ਕਤਲ ਕਰ ਦਿੱਤਾ। ਮ੍ਰਿਤਕ ਵਿਦਿਆਰਥੀ ਦੀ ਪਛਾਣ ਨਵਜੋਤ ਸਿੰਘ ਉਰਫ਼ ਪ੍ਰਿੰਸ ਵਾਸੀ ਪਿੰਡ ਸੰਗਤਪੁਰਾ ਵਜੋਂ ਹੋਈ ਹੈ। ਇਹ ਘਟਨਾ ਕੈਂਪਸ ‘ਚ ਸਥਿਤ ਇੰਜੀਨੀਅਰਿੰਗ ਵਿਭਾਗ ਨੇੜੇ ਵਾਪਰੀ।

ਇੱਥੇ ਪਹਿਲਾਂ ਦੋ ਗੁੱਟਾਂ ਵਿਚਕਾਰ ਝੜਪ ਹੋਈ। ਇਸ ਦੇ ਨਾਲ ਹੀ ਹਮਲਾਵਰਾਂ ਨੇ ਵਿਦਿਆਰਥੀ ਦੇ ਪੇਟ ‘ਚ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਕੈਂਪਸ ਦੇ ਵਿਦਿਆਰਥੀਆਂ ਅਤੇ ਹੋਰਾਂ ਨੇ ਜ਼ਖ਼ਮੀ ਨਵਜੋਤ ਸਿੰਘ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਪਹੁੰਚਾਇਆ, ਪਰ ਡਾਕਟਰੀ ਜਾਂਚ ਦੌਰਾਨ ਉਹ ਮ੍ਰਿਤਕ ਪਾਇਆ ਗਿਆ। ਇਸ ਤੋਂ ਪਹਿਲਾਂ ਘਟਨਾ ਦੀ ਸੂਚਨਾ ਮਿਲਦਿਆਂ ਹੀ ਯੂਨੀਵਰਸਿਟੀ ਦੇ ਸੁਰੱਖਿਆ ਮੁਲਾਜ਼ਮ ਤੇ ਹੋਰ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਵੱਲੋਂ ਸੂਚਨਾ ਮਿਲਣ ‘ਤੇ ਥਾਣਾ ਅਰਬਨ ਅਸਟੇਟ ਦੀ ਪੁਲਸ ਵੀ ਉਥੇ ਪਹੁੰਚ ਗਈ।

ਘਟਨਾ ਵਾਲੀ ਥਾਂ ‘ਤੇ ਮੌਜੂਦ ਵਿਦਿਆਰਥੀਆਂ ਨੇ ਪੁਲਿਸ ਨੂੰ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਲੜਾਈ ਹੋਈ। ਇਸ ਦੌਰਾਨ ਇੰਜਨੀਅਰਿੰਗ ਵਿਭਾਗ ਨੇੜੇ ਕੁਝ ਨੌਜਵਾਨ ਇਕੱਠੇ ਹੋ ਗਏ। ਇੱਥੇ ਪਹਿਲਾਂ ਦੋ ਗੁੱਟਾਂ ਵਿਚਕਾਰ ਝੜਪ ਹੋ ਗਈ ਤੇ ਇਸ ਦੌਰਾਨ ਨੌਜਵਾਨਾਂ ਨੇ ਇੰਜੀਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੇ ਪੇਟ ਵਿੱਚ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਥਾਣਾ ਅਰਬਨ ਅਸਟੇਟ ਦੀ ਪੁਲਸ ਮਾਮਲੇ ਦੀ ਜਾਂਚ ‘ਚ ਲੱਗੀ ਹੋਈ ਹੈ। ਐਸਐਚਓ ਅੰਮ੍ਰਿਤਵੀਰ ਸਿੰਘ ਚਾਹਲ ਨੇ ਦੱਸਿਆ ਕਿ ਨਵਜੋਤ ਦੀ ਮੌਤ ਦੋ ਧੜਿਆਂ ਵਿੱਚ ਹੋਈ ਲੜਾਈ ਦੌਰਾਨ ਹੋਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।