ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ‘ਤੇ ਖਰਚ ਹੋਣਗੇ 2 ਕਰੋੜ ਰੁਪਏ ਦੀ ਮਨਜ਼ੂਰੀ

143

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਸਿੰਘ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਹੁੰ ਚੁਕ ਸਮਾਗਮ ਉਤੇ ਤਕਰੀਬਨ 2 ਕਰੋੜ ਰੁਪਏ ਖਰਚ ਹੋਣਗੇ। ਇਸ ਬਾਰੇ ਵਿੱਤ ਵਿਭਾਗ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਨੂੰ 2 ਕਰੋੜ ਦੀ ਮਨਜ਼ੂਰੀ ਦਿੱਤੀ ਹੈ।

ਚੰਡੀਗੜ੍ਹ- ਪੰਜਾਬ ਵਿਧਾਨ ਚੋਣਾ ਵਿੱਚ 92 ਸੀਟਾਂ ਦੀ ਇਤਿਹਾਸਕ ਜਿੱਤ ਨਾਲ ਆਪ ਸੱਤਾ ਵਿੱਚ ਆ ਗਈ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਸਿੰਘ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਹੁੰ ਚੁਕ ਸਮਾਗਮ ਉਤੇ ਤਕਰੀਬਨ 2 ਕਰੋੜ ਰੁਪਏ ਖਰਚ ਹੋਣਗੇ। ਇਸ ਬਾਰੇ ਵਿੱਤ ਵਿਭਾਗ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਨੂੰ 2 ਕਰੋੜ ਦੀ ਮਨਜ਼ੂਰੀ ਦਿੱਤੀ ਹੈ।

ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਨੇ ਰਾਜਪਾਲ ਅੱਗੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਸ਼ੁੱਕਰਵਾਰ ਨੂੰ ਮੁਹਾਲੀ ਵਿੱਚ ਹੋਈ ਸੀ। ਭਗਵੰਤ ਮਾਨ ਨੂੰ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਮੇਤ 17 ਮੰਤਰੀ ਨਵੀਂ ਕੈਬਨਿਟ ਵਿੱਚ ਹੋਣਗੇ। ਉਹ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 16 ਮਾਰਚ ਨੂੰ ਸਿਰਫ਼ ਉਹ ਹੀ ਨਹੀਂ ਬਲਕਿ ਪੰਜਾਬ ਦੀ ਖੁਸ਼ਹਾਲੀ ਲਈ ਪੂਰੇ ਪੰਜਾਬ ਦੇ ਲੋਕ ਸਹੁੰ ਚੁੱਕਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸਹੁੰ ਚੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸ੍ਰੀ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਰਾਹ ‘ਤੇ ਚਲਦਿਆਂ ਪੰਜਾਬ ਦੀ ਖੁਸ਼ਹਾਲੀ ਲਈ ਵੱਡੇ ਫੈਸਲੇ ਲਏ ਜਾਣਗੇ
ਬੀਤੇ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਪਣੀ ਪਾਰਟੀ ਦੀ ਹੋਈ ਨਮੋਸ਼ੀਜਨਕ ਹਾਰ ਮਗਰੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ। ਕੈਬਨਿਟ ਨੇ ਆਪਣੇ ਕਾਰਜਕਾਲ ਦੀ ਆਖਰੀ ਮੀਟਿੰਗ ਕਰਕੇ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਸੀ। ਚੰਨੀ ਨੇ ਭਦੌੜ ਅਤੇ ਚਮਕੌਰ ਸਾਹਿਬ ਤੋਂ ਚੋਣ ਲੜੀ ਸੀ ਅਤੇ ਉਹ ‘ਆਪ’ ਦੇ ਉਮੀਦਵਾਰਾਂ ਕੋਲੋਂ ਦੋਵੇਂ ਸੀਟਾਂ ਹਾਰ ਗਏ ਹਨ। ਕਾਂਗਰਸ ਪਾਰਟੀ ਨੂੰ ਚੋਣਾਂ ਵਿਚ ਸਿਰਫ਼ 18 ਸੀਟਾਂ ’ਤੇ ਜਿੱਤ ਮਿਲੀ ਹੈ।