ਸ੍ਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਉਨ੍ਹਾਂ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਾਈ। ਸਹੁੰ ਚੁੱਕਣ ਤੋਂ ਤੁਰੰਤ ਬਾਅਦ ਭਗਵੰਤ ਮਾਨ ਨੇ ਇਨਕਲਾਬ ਜ਼ਿੰਦਾਬਾਦ ਨਾਅਰਾ ਮਾਰਿਆ।

ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਹੁਣ ਨਵੀਂ ਕੈਬਨਿਟ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਵਿਖੇ ਹਾਲ ਵਿੱਚ ਬਣੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿੱਚ ਹੋਵੇਗਾ। ਸਮਾਗਮ 19 ਮਾਰਚ ਨੂੰ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 2 ਮਾਰਚ ਨੂੰ 20 ਕਰੋੜ ਰੁਪਏ ਨਾਲ ਬਣੀ ਇਸ ਇਮਾਰਤ ਦਾ ਉਦਘਾਟਨ ਕੀਤਾ ਸੀ। ਆਡੀਟੋਰੀਅਮ ਵਿੱਚ 500 ਤੋਂ 600 ਲੋਕਾਂ ਦੇ ਬੈਠਣ ਦੀ ਸਮਰਥਾ ਹੈ। ਬਾਹਰਲੇ ਲਾਅਨ ਵਿੱਚ ਵੀ 1500 ਤੋਂ ਦੋ ਹਜ਼ਾਰ ਲੋਕ ਇਕੱਠੇ ਹੋ ਸਕਦੇ ਹਨ। 19 ਮਾਰਚ ਨੂੰ ਰਾਜ ਭਵਨ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪ੍ਰੋਗਰਾਮ ਵਿੱਚ ਹਜ਼ਾਰ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਉਮੀਦ ਹੈ।

ਪਹਿਲਾਂ ਸਹੁੰ ਚੁੱਕ ਸਮਾਗਮ ਮਹਿਲਾ, ਕ੍ਰਿਕਟ ਸਟੇਡੀਅਮ ਜਾਂ ਰਾਜ ਭਵਨਾਂ ’ਚ ਹੁੰਦੇ ਸੀ ਪਰ ਹੁਣ ਸ਼ਹੀਦਾਂ ਦੀ ਧਰਤੀ ’ਤੇ ਹੋਏ ਹਨ-ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦਾ ਸਕੱਤਰੇਤ ਦੇ ਸਮੂਹ ਕਰਮਚਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਭਗਵੰਤ ਮਾਨ ਵਲੋਂ ਵੀ ਹੱਥ ਖੜ੍ਹੇ ਕਰਕੇ ਕਰਮਚਾਰੀਆਂ ਦਾ ਸਵਾਗਤ ਕਬੂਲਿਆ ਗਿਆ।

ਸੋਚਿਆ ਸੀ ਕਿ ਕੋਈ ਜ਼ਿੰਮੇਵਾਰੀ ਮਿਲੇ ਤੇ ਸ਼ਹੀਦ ਭਗਤ ਸਿੰਘ ਦੇ ਪਿੰਡ ਤੋਂ ਹਲਫ ਲਈਏ-ਭਗਵੰਤ ਮਾਨ