ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਅੱਜ ਵੱਡਾ ਐਲਾਨ ਕੀਤਾ ਹੈ।ਮਾਨ ਸਰਕਾਰ ਨੇ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਲਈ ਅਰਬਾਂ ਰੁਪਈਆਂ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।ਇਸਦੀ ਜਾਣਕਾਰੀ ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ।ਉਨਾਂ੍ਹ ਨੇ ਲਿਖਿਆ ਹੈ ਤੁਹਾਡੀ ਸਰਕਾਰ ਨੇ ਪਹਿਲੇ ਦਿਨ ਹੀ ਗੁਲਾਬੀ ਸੁੰਡੀ ਦੇ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਲਈ ਮੁਆਵਜ਼ਾ ਜਾਰੀ ਕੀਤਾ ਹੈ।

ਉਨਾਂ੍ਹ ਨੇ ਅੱਗੇ ਲਿਖਿਆ ਹੈ ਮੈਂ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਦਾ ਹਾਂ ਕਿ ਆਉਣ ਵਾਲੇ ਸਮੇਂ ‘ਚ ਉਨਾਂ੍ਹ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਦੱਸਣਯੋਗ ਹੈ ਕਿ ਕਿਸਾਨ ਪਿਛਲੇ ਕਾਫੀ ਸਮੇਂ ਤੋਂ ਖਰਾਬ ਫਸਲ ਦੇ ਮੁਆਵਜ਼ੇ ਲਈ ਸੰਘਰਸ਼ ਕਰ ਰਹੇ ਸਨ ਅਤੇ ਸਰਕਾਰ ਤੋਂ ਲਗਾਤਾਰ ਇਸਦੀ ਮੰਗ ਕਰ ਰਹੇ ਸਨ।ਹੁਣ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ ਲਈ ਹੋਲੀ ਦੇ ਤਿਓਹਾਰ ‘ਤੇ ਉਨਾਂ੍ਹ ਨੂੰ ਤੋਹਫਾ ਦਿੰਦੇ ਹੋਏ ਵੱਡੀ ਰਾਹਤ ਦਿੱਤੀ ਹੈ।

ਪੰਜਾਬ ‘ਚ ਭਗਵੰਤ ਮਾਨ ਦੀ ਅਗਵਾਈ ਵਿਚਲੀ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਦਾ ਅਸਰ ਦਿਸਣਾ ਸ਼ੁਰੂ ਹੋ ਗਿਆ ਹੈ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਵੀਰਵਾਰ ਨੂੰ ਲੋਕਾਂ ਦੇ ਪੱਖ ਵਿੱਚ ਆਪਣੇ ਸਾਰੇ ਕਰਮਚਾਰੀਆਂ ਤੇ ਸਟਾਫ ਨੂੰ 7 ਨਵੇਂ ਹੁਕਮ ਜਾਰੀ ਕੀਤੇ ਗਏ।

ਇਨ੍ਹਾਂ ਨਿਰਦੇਸ਼ਾਂ ਵਿੱਚ ਸਾਰੇ ਕਰਮਚਾਰੀਆਂ ਨੂੰ ਸਮੇਂ ਦੀ ਪਾਬੰਦੀ, ਹਸਪਤਾਲ ਦੀ ਸਾਫ-ਸਫਾਈ ਦਾ ਖਾਸ ਧਿਆਨ ਰੱਖਣ ਲਈ ਕਿਹਾ ਗਿਆ।

ਇਸ ਤੋਂ ਇਲਾਵਾ ਮਰੀਜ਼ਾਂ ਨੂੰ ਹਸਪਤਾਲ ਵਿੱਚ ਮੁਫਤ ਟੈਸਟ ਤੇ ਦਵਾਈਆਂ ਉਪਲਬਧ ਕਰਵਾਉਣ ਲਈ ਪ੍ਰਬੰਧ ਕਰਨ, ਸਟਾਫ ਨੂੰ ਪੂਰੀ ਯੂਨੀਫਾਰਮ ਪਹਿਨਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ।

ਸਾਰੇ ਡਾਕਟਰ ਤੇ ਪੈਰਾ-ਮੈਡੀਕਲ ਸਟਾਫ ਨੂੰ ਚਿੱਟਾ ਕੋਟ ਪਹਿਨਣਾ ਅਧਿਕਾਰੀਆਂ ਦੇ ਸ਼ਨਾਖਤੀ ਕਾਰਡ ਰੱਖਣ ਤੇ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਨਰਮ ਵਿਵਹਾਰ ਕਰਨ ਲਈ ਵੀ ਕਿਹਾ ਗਿਆ ਹੈ।