ਚਾਈਨਾ ਈਸਟਰਨ ਏਅਰਲਾਈਨਜ਼ ਦਾ ਜਹਾਜ਼ ਬੋਇੰਗ 737 ਦੱਖਣੀ ਸੂਬੇ ਗੁਆਂਗਜ਼ੀ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਜਹਾਜ਼ ਕਨਮਿੰਗ ਤੋਂ ਗੁਆਂਗਜ਼ੂ ਜਾ ਰਿਹਾ ਸੀ। ਜਹਾਜ਼ ਵਿੱਚ 132 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚ 123 ਮੁਸਾਫ਼ਰ ਤੇ 9 ਅਮਲੇ ਦੇ ਮੈਂਬਰ ਹਨ। ਇਨ੍ਹਾਂ ਸਾਰਿਆਂ ਦੇ ਬਚਣ ਦੀ ਸੰਭਾਵਨਾ ਮੱਧਮ ਪੈਂਦੀ ਜਾ ਰਹੀ ਹੈ। ਉਥੇ, ਰਾਤ ਪੈਣ ਦੇ ਨਾਲ ਹੀ ਪਹਾੜੀ ਖੇਤਰ ਵਿੱਚ ਬਚਾਅ ਕਾਰਜਾਂ ਵਿੱਚ ਮੁਸ਼ਕਲ ਆ ਰਹੀ ਹੈ। ਸਰਕਾਰੀ ਖ਼ਬਰ ਏਜੰਸੀ ਸ਼ਿਨਹੂਆ ਨੇ ਖੇਤਰੀ ਆਫ਼ਤ ਪ੍ਰਬੰਧਨ ਵਿਭਾਗ ਦੇ ਹਵਾਲੇ ਨਾਲ ਲਿਖਿਆ, ‘‘ਚਾਈਨਾ ਈਸਟਰਨ ਏਅਰਲਾਈਨ ਦਾ ‘ਬੋਇੰਗ 737’ ਜਹਾਜ਼ ਤੈਂਗਸ਼ਿਆਨ ਕਾਊਂਟੀ ਦੇ ਵੁਜ਼ੂਹੂ ਸ਼ਹਿਰ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਨਾਲ ਆਲੇ-ਦੁਆਲੇ ਦੇ ਪਹਾੜੀ ਇਲਾਕੇ ਵਿੱਚ ਅੱਗ ਲੱਗ ਗਈ। ਇਹ ਲਗਪਗ ਇੱਕ ਦਹਾਕੇ ਵਿੱਚ ਚੀਨ ਦਾ ਸਭ ਤੋਂ ਵੱਡਾ ਹਾਦਸਾ ਹੈ।

-ਦੱਖਣੀ ਚੀਨ ਦੇ ਗੁਆਂਗਸ਼ੀ ਜ਼ੁਆਂਗ ਖੇਤਰ ਵਿਚ ਸੋਮਵਾਰ ਦੁਪਹਿਰ ਨੂੰ 133 ਯਾਤਰੀਆਂ ਨੂੰ ਲੈ ਕੇ ਇਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਦੁਰਘਟਨਾ ਦੇ ਵੇਰਵੇ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਕੁਨਮਿੰਗ ਤੋਂ ਗੁਆਂਗਜ਼ੂ ਜਾ ਰਿਹਾ ਚੀਨੀ ਈਸਟਰਨ ਏਅਰਲਾਈਨਜ਼ ਦਾ ਬੋਇੰਗ 737 ਵੁਝੂ ਸ਼ਹਿਰ ਦੇ ਟੇਂਗਜਿਆਨ ਸੂਬੇ ਵਿਚ ਹਾਦਸਾਗ੍ਰਸਤ ਹੋ ਗਿਆ ਅਤੇ ਫਿਰ ਉਸ ਵਿਚ ਅੱਗ ਲੱਗ ਗਈ।

ਹਾਦਸੇ ਤੋਂ ਬਾਅਦ ਪਹਾੜੀ ਇਲਾਕੇ ‘ਚ ਅੱਗ ਲੱਗ ਗਈ। ਇਸ ਘਟਨਾ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਇਹ ਹਾਦਸਾ ਕਿੰਨਾ ਭਿਆਨਕ ਹੈ। ਵੀਡੀਓ ‘ਚ ਚਾਰੇ ਪਾਸੇ ਅੱਗ ਦੀਆਂ ਲਪਟਾਂ ਦੇਖੀਆਂ ਜਾ ਸਕਦੀਆਂ ਹਨ। ਚੀਨ ਦੇ ਨਾਗਰਿਕ ਹਵਾਬਾਜ਼ੀ ਪ੍ਰਸ਼ਾਸਨ ਨੇ ਦੱਸਿਆ ਕਿ 133 ਲੋਕਾਂ ਵਿਚੋਂ 124 ਯਾਤਰੀ ਅਤੇ 9 ਚਾਲਕ ਦਲ ਦੇ ਮੈਂਬਰ ਹਨ। ਹਾਲਾਂਕਿ ਇਸ ਹਾਦਸੇ ‘ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।