ਚੰਡੀਗੜ੍ਹ, 22 ਮਾਰਚ – ਵਿਧਾਨ ਸਭਾ ਵਿਚ ਭਗਵੰਤ ਮਾਨ ਨੇ ਕੀਤਾ ਐਲਾਨ – ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ (23 ਮਾਰਚ ) ਮੌਕੇ ਕੱਲ੍ਹ ਪੰਜਾਬ ਵਿਚ ਛੁੱਟੀ ਦਾ ਐਲਾਨ | ਹੁਣ 23 ਮਾਰਚ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਹੋਵੇਗੀ | ਵਿਧਾਨ ਸਭਾ ਅੰਦਰ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ, ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲੱਗਣਗੇ | ਉੱਥੇ ਹੀ 28 ਸਿਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਜਨਮਦਿਨ ਮੌਕੇ ਪੰਜਾਬ ਦੇ ਸਕੂਲ ਅਤੇ ਕਾਲਜਾਂ ਵਿਚ ਸ਼ਹੀਦਾਂ ਦੀ ਕੁਰਬਾਨੀ ਸਮੇਤ ਜੀਵਨ ਨਾਲ ਸੰਬੰਧਿਤ ਹੋਰ ਜਾਣਕਾਰੀ ਵੀ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ |

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਸਵੇਰੇ 11:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਦਸ ਦੇਈਏ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਮੁਲਾਕਾਤ ਹੈ।

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਐਲਾਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਸੰਬੰਧੀ ਉਨ੍ਹਾਂ ਨੇ ਦੱਸਿਆ ਕਿ ਗਰੁੱਪ-ਸੀ. ਤੇ ਗਰੁੱਪ-ਡੀ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਅਤੇ ਇਹ ਕਾਨੂੰਨ ਅਗਲੇ ਸੈਸ਼ਨ ‘ਚ ਲਿਆਂਦਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਦਿਨ-ਰਾਤ ਇਕ ਕੀਤਾ ਹੋਇਆ ਹੈ ਤਾਂ ਜੋ ਅਸੀਂ ਲੋਕ ਪੱਖੀ ਫ਼ੈਸਲੇ ਲੈ ਸਕੀਏ।