CM ਮਾਨ ਦੇ ਫ਼ੈਸਲੇ ਤੋਂ ਨਾਖੁਸ਼ ਕਾਂਗਰਸ ਦੇ ਸਾਬਕਾ ਵਿਧਾਇਕ

763

CM ਮਾਨ ਦੇ ਫ਼ੈਸਲੇ ਤੋਂ ਨਾਖੁਸ਼ ਕਾਂਗਰਸ ਦੇ ਸਾਬਕਾ ਵਿਧਾਇਕ, ਬੋਲੇ-ਜੇਕਰ ਵਿਧਾਇਕਾਂ ਨੂੰ ਨਹੀਂ ਮਿਲੇਗੀ ਪੈਨਸ਼ਨ ਤਾਂ ਕਰਨਗੇ ਭ੍ਰਿਸ਼ਟਾਚਾਰ

ਕੁਲਦੀਪ ਵੈਦ ਨੇ ਗੁਆਂਢੀ ਸੂਬਿਆਂ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਪੰਜਾਬ ਦੇ ਵਿਧਾਇਕਾਂ ਨੂੰ ਦਿੱਲੀ ਦੇ ਵਿਧਾਇਕਾਂ ਦੀ ਤਨਖ਼ਾਹ ਜ਼ਿਆਦਾ ਹੈ ਇੰਨਾ ਹੀ ਨਹੀਂ ਹਿਮਾਚਲ ਦੇ ਵਿਚ ਉੱਤਰ ਪ੍ਰਦੇਸ਼ ਵਿੱਚ ਅਤੇ ਤਿਲੰਗਾਨਾ ਦੇ ਵਿੱਚ ਪੰਜਾਬ ਦੇ ਵਿਧਾਇਕਾਂ ਨਾਲੋਂ ਉੱਥੋਂ ਦੇ ਵਿਧਾਇਕਾਂ ਨੂੰ ਕਿਤੇ ਜ਼ਿਆਦਾ ਤਨਖ਼ਾਹ ਮਿਲਦੀ ਹੈ।

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਐਲਾਨ ਕੀਤਾ ਗਿਆ ਹੈ ਕਿ ਇਕ ਵਿਧਾਇਕ ਨੂੰ ਇਕ ਹੀ ਪੈਨਸ਼ਨ ਮਿਲੇਗੀ ਜਿਸ ਨੂੰ ਲੈ ਕੇ ਲੁਧਿਆਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਵੈਦ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਇਕ ਵਿਧਾਇਕ ਨੂੰ ਹੁਣ ਵੀ ਕੋਈ ਪੈਨਸ਼ਨ ਮਿਲਦੀ ਹੈ ਆਮ ਆਦਮੀ ਪਾਰਟੀ ਸਿਰਫ਼ ਲੋਕਾਂ ਨੂੰ ਮੂਰਖ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਵਿਧਾਇਕ ਵੀ ਇੱਕ ਪੈਨਸ਼ਨ ਮਿਲਦੀ ਹੈ ਪਰ ਨਾਲ ਮਹਿੰਗਾਈ ਵਧਣ ਨਾਲ ਇੰਕਰੀਮੈਂਟ ਕਿਤੇ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਫੈਸਲੇ ਦੇ ਨਾਲ ਉਹ ਸਹਿਮਤ ਨਹੀਂ, ਕਿਉਂਕਿ ਵਿਧਾਇਕਾਂ ਨੇ ਵੀ ਆਪਣੇ ਬੱਚੇ ਪਾਲਣੇ ਹਨ। ਉਨ੍ਹਾਂ ਨੇ ਆਣ ਲੋਕਾਂ ਦੇ ਕੰਮ ਕਰਨੇ ਅਤੇ ਆਪਣੇ ਦਫਤਰ ਵੀ ਚਲਾਉਣੇ ਹਨ, ਜਿਸ ਕਰਕੇ ਉਨ੍ਹਾਂ ਦੀ ਤਨਖਾਹ ਵੱਧ ਹੋਣੀ ਚਾਹੀਦੀ ਹੈ ਅਤੇ ਪੈਨਸ਼ਨ ਵੀ ਮਿਲਣੀ ਚਾਹੀਦੀ ਹੈ। ਡਾ ਕੁਲਦੀਪ ਵੈਦ ਨੇ ਸਿੱਧਾ ਕਿਹਾ ਕਿ ਜੇਕਰ ਵਿਧਾਇਕਾਂ ਨੂੰ ਤਨਖ਼ਾਹ ਘੱਟ ਮਿਲੇਗੀ ਤਾਂ ਉਹ ਭ੍ਰਿਸ਼ਟਾਂਚਾਰ ਫੈਲਾਉਣਗੇ।