ਪੰਜਾਬ ਵਿੱਚ ਇੱਕ ਹੋਰ ਫਾਈਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਦੋ ਗੁੱਟਾਂ ਵਿੱਚ ਫਾਈਰਿੰਗ ਹੋਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ ਹੈ। ਮਾਮਲਾ CCTV ਫੁਟੇਜ ‘ਚ ਕੈਦ ਹੋਇਆ।

ਸਾਹਮਣੇ ਆਈ CCTV ਫੁੱਟੇਜ ‘ਚ ਵੇਖਿਆ ਗਿਆ ਹੈ ਕਿ ਘਟਨਾ ਦੌਰਾਨ ਦੋ ਨਕਾਬਪੋਸ਼ ਨੌਜਵਾਨਾਂ ਨੇ ਧਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਧਰਮਿੰਦਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਬੀਤੀ ਰਾਤ ਨਕਾਬਪੋਸ਼ਾਂ ਨੇ ਪਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੇ ਨਾਲ ਹੀ ਕਤਲ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਟਿਆਲਾ ਚ ਇਕੋ ਦਿਨ ਚ ਦੂਜਾ ਕਤਲ ! ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਕੀਤਾ ਗਿਆ ਕਤਲ ।

ਪਟਿਆਲਾ ‘ਚ ਇੱਕ ਢਾਬੇ ‘ਤੇ ਗੋਲੀ ਕਾਂਡ ‘ਚ ਕਤਲ ਹੋਏ
ਨੌਜਵਾਨ ਬਾਰੇ ਪੁਲਿਸ ਅਧਿਕਾਰੀ ਦਾ ਅਹਿਮ ਖੁਲਾਸਾ!

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ‘ਚ ਹੋਏ 2 ਕਤਲਾਂ ਸੰਬੰਧੀ ਕਿਹਾ ਹੈ ਕਿ ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਖਤਮ ਹੋ ਰਿਹਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮੁੱਖ ਮੰਤਰੀ ਜਿੱਥੇ ਹਿਮਾਚਲ ਦੀਆਂ ਠੰਡੀਆਂ ਹਵਾਵਾਂ ਵਿੱਚ ਵੋਟਾਂ ਮੰਗਣ ਵਿੱਚ ਰੁੱਝੇ ਹਨ, ਉੱਥੇ ਹੀ ਪੰਜਾਬ ਵਿੱਚ ਅਮਨ-ਕਾਨੂੰਨ ਦੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ।

ਪਟਿਆਲਾ ਵਿੱਚ ਅੱਜ 2 ਹੋਰ ਖੂਨੀ ਕਤਲੇਆਮ ਹੋਏ ਹਨ। ਰੋਜ਼ਾਨਾ ਔਸਤਨ 3-4 ਕਤਲ ਹੋ ਰਹੇ ਹਨ। ਜਿਸ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਹੈ।