ਸਰਕਾਰ ਨੇ ਅਦਾਲਤ ‘ਚ ਕਿਹਾ; ਮਜੀਠੀਆ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ

714

ਪਟਿਆਲਾ ਜੇਲ੍ਹ ਵਿਚ ਬੰਦ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ। ਬੁੱਧਵਾਰ ਨੂੰ ਜ਼ਿਲ੍ਹਾ ਅਦਾਲਤ ਵਿਚ ਸਰਕਾਰੀ ਵਕੀਲ ਅਤੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਸੁੱਚਾ ਸਿੰਘ ਨੇ ਵਧੀਕ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿਚ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਅਦਾਲਤ ਨੇ ਇਸ ਮਾਮਲੇ ਵਿਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ‘ਚ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਨੇ ਕਿਹਾ ਕਿ ਉਹ ਖੁਦ ਬੈਰਕ ਦੇ ਬਾਹਰ ਕੁਰਸੀ ਡਾਹ ਕੇ ਬੈਠਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਦੀ ਬੈਰਕ ਬਦਲ ਦਿੱਤੀ ਗਈ ਹੈ ਜੋ ਨਿਯਮਾਂ ਦੇ ਬਦਲਾਅ ਤਹਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਨੇ ਮੰਗਲਵਾਰ ਨੂੰ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਮੁਹਾਲੀ ਦੀ ਅਦਾਲਤ ਵਿਚ ਅਰਜ਼ੀ ਦਿੱਤੀ ਸੀ। ਅਰਜ਼ੀ ਵਿਚ ਮਜੀਠੀਆ ਨੇ ਜਾਨ ਨੂੰ ਖਤਰਾ ਦੱਸਦੇ ਹੋਏ ਉਨ੍ਹਾਂ ਨੂੰ ਪੁਰਾਣੀ ਬੈਰਕ ਵਿਚ ਸ਼ਿਫਟ ਕਰਨ ਦੀ ਮੰਗ ਕੀਤੀ। ਉਨ੍ਹਾਂ ਜੇਲ੍ਹ ਵਿਚ ਬੰਦ ਗੈਂਗਸਟਰਾਂ ਦਾ ਹਵਾਲਾ ਦਿੱਤਾ ਸੀ। ਇਸ ਤੋਂ ਪਹਿਲਾਂ ਮਜੀਠੀਆ ਦੇ ਵਕੀਲਾਂ ਨੇ ਸੁਪਰੀਮ ਕੋਰਟ ‘ਚ ਪੰਜਾਬ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ 6 ਹਜ਼ਾਰ ਕਰੋੜ ਦੇ ਡਰੱਗਜ਼ ਘੁਟਾਲੇ ਮਾਮਲੇ ਵਿਚ ਦਾਇਰ ਕੀਤੀ ਗਈ ਐੱਫਆਈਆਰ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਹੈ ਜਿਸ ਦੀ ਸੁਣਵਾਈ 11 ਅਪ੍ਰਰੈਲ ਨੂੰ ਹੋਵੇਗੀ।


ਪਟਿਆਲਾ ਜੇਲ੍ਹ ਦੇ ਸੁਪਰਡੈਂਟ ਸੁੱਚਾ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਹ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਅ ਰਹੇ ਹਨ, ਮਜੀਠੀਆ ਨੂੰ ਕੋਈ ਖ਼ਤਰਾ ਨਹੀਂ ਹੈ।

ਚੰਡੀਗੜ੍ਹ: ਬਹੁਕਰੋੜੀ ਡਰੱਗ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਕੇਸ ਦੀ ਮੋਹਾਲੀ ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ ਮਜੀਠੀਆ ਦੇ ਵਕੀਲਾਂ ਨੇ ਅਦਾਲਤ ਨੂੰ ਕਿਹਾ ਕਿ ਮਜੀਠੀਆ ਦੀ ਬੈਰਕ ਬਦਲੀ ਜਾਵੇ। ਉਹ ਉੱਥੇ ਸੁਰੱਖਿਅਤ ਨਹੀਂ ਹੈ। ਉਸ ਦੀ ਜਾਨ ਨੂੰ ਖਤਰਾ ਹੈ।

ਦੂਜੇ ਪਾਸੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਸੁੱਚਾ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਹ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਅ ਰਹੇ ਹਨ, ਮਜੀਠੀਆ ਨੂੰ ਕੋਈ ਖ਼ਤਰਾ ਨਹੀਂ ਹੈ। ਮਜੀਠੀਆ ਵਲੋਂ ਲਾਗਏ ਇਲਜ਼ਾਮ ਬੇ-ਬੁਨਿਆਦ ਹਨ। ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗੁਨੀਵ ਕੌਰ ਮਜੀਠੀਆ ਵੀ ਮੋਹਾਲੀ ਅਦਾਲਤ ਵਿਚ ਪਹੁੰਚੇ। ਅਦਾਲਤ ਵਿਚ ਦੋਵਾਂ ਧਿਰਾਂ ਵਿਚ ਲੰਬੀ ਬਹਿਸ ਹੋਈ। ਇਸ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ।

ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਐਚਐਸ ਧਨੋਆ, ਅਰਸ਼ਦੀਪ ਸਿੰਘ ਅਤੇ ਡੀਐਸ ਸੋਬਤੀ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਹ ਪਟਿਆਲਾ ਜੇਲ੍ਹ ਵਿਚ ਸੁਰੱਖਿਅਤ ਨਹੀਂ ਹਨ। ਉਹਨਾਂ ਨੇ ਮਜੀਠੀਆ ਨੂੰ ਪੁਰਾਣੀ ਬੈਰਕ ਵਿਚ ਸ਼ਿਫ਼ਟ ਕਰਨ ਦੀ ਮੰਗ ਕੀਤੀ ਗਈ ਸੀ।


ਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਪਟਿਆਲਾ ਜੇਲ੍ਹ ‘ਚ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਅਦਾਲਤ ‘ਚ ਲਗਾਈ ਅਰਜ਼ੀ ‘ਤੇ ਸਰਕਾਰੀ ਧਿਰ ਵਲੋਂ ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਡੀ.ਐੱਸ ਸੋਬਤੀ, ਐੱਚ.ਐੱਸ.ਧਨੋਆ ਅਤੇ ਅਰਸ਼ਦੀਪ ਸਿੰਘ ਕਲੇਰ ਵਿਚਕਾਰ ਤਿੱਖੀ ਬਹਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

ਮਜੀਠੀਆ ਦੇ ਵਕੀਲਾਂ ਵਲੋਂ ਬੈਰਕ ਨਾ ਬਦਲਣ ਸੰਬੰਧੀ ਅਦਾਲਤ ਨੂੰ ਅਪੀਲ ਕੀਤੀ ਹੈ, ਜਦੋਂ ਕਿ ਪਟਿਆਲਾ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਵਲੋਂ ਅਦਾਲਤ ‘ਚ ਹਾਜ਼ਰ ਹੋ ਕੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਜੇਲ੍ਹ ਦੇ ਕਾਨੂੰਨ ਮੁਤਾਬਿਕ ਉਹ ਆਪਣੀ ਡਿਊਟੀ ਠੀਕ ਢੰਗ ਨਾਲ ਨਿਭਾ ਰਹੇ ਹਨ। ਉਧਰ ਅਦਾਲਤ ‘ਚ ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਵਿਧਾਇਕ ਗਨੀਵ ਕੌਰ ਵੀ ਹਾਜ਼ਰ ਸਨ।