ਪੰਜਾਬ ‘ਚ ਇੱਕ ਹੋਰ ਭਾਜਪਾ ਆਗੂ ਖ਼ਿਲਾਫ਼ ਕੇਸ ਦਰਜ, ਕੇਜਰੀਵਾਲ ਖ਼ਿਲਾਫ਼ ਗਲਤ ਪ੍ਰਚਾਰ ਕਰਨ ਦਾ ਦੋਸ਼

652

ਕੇਸ ਦਰਜ ਹੋਣ ਤੋਂ ਬਾਅਦ ਨਵੀਨ ਜਿੰਦਲ ਨੇ ਲਿਖਿਆ ਕਿ ਆਖਰਕਾਰ ਕੇਜਰੀਵਾਲ ਦੀ ਸਚਾਈ ਸਾਹਮਣੇ ਆ ਗਈ ਹੈ

ਚੰਡੀਗੜ੍ਹ – ਪੰਜਾਬ ਪੁਲਿਸ ਨੇ ਦਿੱਲੀ ਭਾਜਪਾ ਦੇ ਇੱਕ ਹੋਰ ਆਗੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦਿੱਲੀ ਭਾਜਪਾ ਦੇ ਬੁਲਾਰੇ ਨਵੀਨ ਜਿੰਦਲ ਖਿਲਾਫ਼ ਆਈਟੀ ਐਕਟ ਸਮੇਤ ਕਈ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਨਵੀਨ ਜਿੰਦਲ ‘ਤੇ ਟਵਿੱਟਰ ‘ਤੇ ਇਕ ਐਡਿਟ ਵੀਡੀਓ ਸ਼ੇਅਰ ਕਰਨ ਦਾ ਦੋਸ਼ ਹੈ। ਜੋ ਕਿ ਕੇਜਰੀਵਾਲ ਦੇ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਦਾ ਹਿੱਸਾ ਹੈ। ਜਿਸ ਰਾਹੀਂ ਜਿੰਦਲ ਦਾਅਵਾ ਕਰ ਰਹੇ ਹਨ ਕਿ ਕੇਜਰੀਵਾਲ ਪੰਜਾਬ ਵਿਚ ਆਪਣੇ, ਮੁੱਖ ਮੰਤਰੀ ਅਤੇ ਮੰਤਰੀਆਂ ਤੋਂ ਰਿਸ਼ਵਤ ਲੈਣ ਦੀ ਗੱਲ ਕਬੂਲ ਕਰ ਰਹੇ ਹਨ।

ਕੇਸ ਦਰਜ ਹੋਣ ਤੋਂ ਬਾਅਦ ਨਵੀਨ ਜਿੰਦਲ ਨੇ ਲਿਖਿਆ ਕਿ ਆਖਰਕਾਰ ਕੇਜਰੀਵਾਲ ਦੀ ਸਚਾਈ ਸਾਹਮਣੇ ਆ ਗਈ ਹੈ। ਉਧਰ, ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕੇਜਰੀਵਾਲ ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਗੱਲ ਕਰ ਰਹੇ ਹਨ। ਕੇਸ ਦਰਜ ਹੋਣ ਤੋਂ ਬਾਅਦ ਨਵੀਨ ਜਿੰਦਲ ਨੇ ਕਿਹਾ ਕਿ ਇਹ ਝੂਠਾ ਕੇਸ ਹੈ। ਉਹਨਾਂ ਨੂੰ ਪੰਜਾਬ ਮਿਲਿਆ ਤਾਂ ਪੁਲਿਸ ਦੀ ਦੁਰਵਰਤੋਂ ਕਰ ਰਹੇ ਹਨ। ਜਿੰਦਲ ਨੇ ਕਿਹਾ ਕਿ ਉਹ ਅਜਿਹੇ ਮਾਮਲਿਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਹਰ ਰੋਜ਼ ਅਜਿਹੇ ਪੋਲ ਖੋਲ੍ਹਦੇ ਰਹਿਣਗੇ।

ਭਾਜਪਾ ਆਗੂ ਕਪਿਲ ਮਿਸ਼ਰਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਭਾਜਪਾ ਆਗੂ ਖ਼ਿਲਾਫ਼ ਇੱਕ ਹੋਰ ਕੇਸ ਦਰਜ ਕੀਤਾ ਹੈ। ਜੇਕਰ ਅਜਿਹੇ ਸਿਆਸੀ ਬਿਆਨਾਂ ‘ਤੇ ਐਫਆਈਆਰ ਦਰਜ ਕੀਤੀ ਜਾਂਦੀ ਤਾਂ ਅਰਵਿੰਦ ਕੇਜਰੀਵਾਲ ਕਦੇ ਵੀ ਸਿਆਸਤ ‘ਚ ਨਹੀਂ ਆ ਸਕਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਅਰਵਿੰਦ ਕੇਜਰੀਵਾਲ ਦਾ ਤੋਤਾ ਬਣਾਉਣ ਦੀ ਸਾਜ਼ਿਸ਼ ਬਹੁਤੀ ਦੇਰ ਨਹੀਂ ਚੱਲੇਗੀ।

ਇਸ ਤੋਂ ਪਹਿਲਾਂ ਦਿੱਲੀ ਦੇ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਅਤੇ ਪ੍ਰੀਤੀ ਗਾਂਧੀ ਖ਼ਿਲਾਫ਼ ਸਾਈਬਰ ਕਰਾਈਮ ਥਾਣਾ ਮੁਹਾਲੀ ਵਿਚ ਕੇਸ ਦਰਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ‘ਤੇ ਅਰਵਿੰਦ ਕੇਜਰੀਵਾਲ ਦੇ ਖਿਲਾਫ਼ ਗਲਤ ਪੋਸਟ ਪਾਉਣ ਦੇ ਦੋਸ਼ ਵੀ ਲਗਾਏ ਗਏ ਹਨ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਬੱਗਾ ਨੇ ਕਿਹਾ ਕਿ ਨਵੀਨ ਜਿੰਦਲ ਉਹੀ ਨੇਤਾ ਹਨ, ਜਿਨ੍ਹਾਂ ਨੇ ਕੇਜਰੀਵਾਲ ਦੀ 11 ਕਰੋੜ ਦੀ ਸਵਿਮਿੰਗ ਪੂਲ ਯੋਜਨਾ ਦਾ ਪਰਦਾਫਾਸ਼ ਕੀਤਾ ਸੀ।