ਮਿਸ ਪੀਟੀਸੀ ਪੰਜਾਬੀ ਮਾਮਲੇ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਪੀਟੀਸੀ ਨੈੱਟਵਰਕ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਨੂੰ ਅੱਜ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੂੰ ਰਬਿੰਦਰ ਨਾਰਾਇਣ ਦਾ ਤਿੰਨ ਦਿਨ ਰਿਮਾਂਡ ਹੋਰ ਹਾਸਿਲ ਹੋਇਆ ਹੈ। ਇਹਨਾਂ ਤਿੰਨ ਦਿਨਾਂ ਵਿਚ ਪੁਲਿਸ ਉਸ ਤੋਂ ਮਿਸ ਪੀਟੀਸੀ ਪੰਜਾਬੀ ਮਾਮਲੇ ਵਿਚ ਹੋਰ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰਬਿੰਦਰ ਨਾਰਾਇਣ ਨੂੰ ਗੁੜਗਾਉਂ ਰਿਹਾਇਸ਼ ਤੋਂ ਹਿਰਾਸਤ ਵਿਚ ਲਿਆ ਗਿਆ ਸੀ।

ਉਨ੍ਹਾਂ ਤੋਂ ਮਿਸ ਪੀਟੀਸੀ ਪੰਜਾਬੀ ਮੁਕਾਬਲੇ ਬਾਰੇ ਇਕ ਲੜਕੀ ਵਲੋਂ ਦਰਜ ਕਰਵਾਈ ਐਫ਼ ਆਈ ਆਰ ਦੇ ਸਬੰਧ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਨਾਰਾਇਣ ਦਾ ਦੋ ਦਿਨ ਦਾ ਰਿਮਾਂਡ ਮਿਲਿਆ ਸੀ। ਦਰਅਸਲ ਮਿਸ ਪੀਟੀਸੀ ਪੰਜਾਬੀ ਸ਼ੋਅ ਵਿਚ ਆਈ ਇਕ ਲੜਕੀ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਇਕ ਹੋਟਲ ਦੇ ਕਮਰੇ ਵਿਚ ਬੰਦ ਕਰ ਦਿੱਤਾ ਗਿਆ ਤੇ ਪੀਟੀਸੀ ਸਟਾਫ਼ ਨੇ ਉਸ ਨਾਲ ਦੁਰਵਿਵਹਾਰ ਕੀਤਾ। ਪੀਟੀਸੀ ਹਰ ਸਾਲ ਸੁੰਦਰਤਾ ਮੁਕਾਬਲੇ ਦਾ ਆਯੋਜਨ ਕਰਦਾ ਹੈ।

ਸੂਤਰਾਂ ਅਨੁਸਾਰ ਇਸ ਮਾਮਲੇ ਵਿਚ ਇਕ ਹੋਰ ਮੁੱਖ ਦੋਸ਼ੀ ਲੜਕੀ ਹੈ ਜੋ ਇਕ ਮਿਸ ਪੰਜਾਬੀ ਦੇ ਨਾਂ ‘ਤੇ ਭੋਲੀਆਂ ਭਾਲੀਆਂ ਲੜਕੀਆਂ ਨੂੰ ਗ਼ਲਤ ਧੰਦੇ ਵਿਚ ਧਕੇਲਦੀ ਸੀ। ਸੂਤਰਾਂ ਅਨੁਸਾਰ ਦਰਜ ਹੋਏ ਮੁਕੱਦਮੇ ਵਿਚ ਇਕ ਸ਼ਿਕਾਇਤਕਰਤਾ ਲੜਕੀ ਨੇ ਦੋਸ਼ ਲਾਏ ਸਨ ਕਿ ਪੀਟੀਸੀ ਚੈਨਲ ਦੇ ਮਿਸ ਪੰਜਾਬੀ ਦੇ ਨਾਂ ‘ਤੇ ਲੜਕੀਆਂ ਬੁਲਾਈਆਂ ਜਾਂਦੀਆਂ ਸਨ ਤੇ ਹੋਟਲਾਂ ਵਿਚ ਰਖਿਆ ਜਾਂਦਾ ਸੀ, ਜਿਥੇ ਕਿ ਉਨ੍ਹਾਂ ਨੂੰ ਵੱਡੇ ਵੱਡੇ ਲੋਕਾਂ ਅੱਗੇ ਪੇਸ਼ ਕੀਤਾ ਜਾਂਦਾ ਸੀ। ਹੁਣ ਇਹ ਦੇਖਣਾ ਹੋਵੇਗਾ ਕਿ ਇਸ ਸੈਕਸ ਰੈਕੇਟ ਵਿਚ ਕਿਹੜੇ ਕਿਹੜੇ ਵੱਡੇ ਨੇਤਾ ਤੇ ਵੱਡੇ ਅਧਿਕਾਰੀ ਫਸਦੇ ਹਨ