DGP ਇੰਟੈਲੀਜੈਂਸ ਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੀ ਨਿਯੁਕਤੀ ’ਤੇ ਕੁੰਵਰ ਵਿਜੇ ਪ੍ਰਤਾਪ ਨੇ ਚੁੱਕੇ ਸਵਾਲ

850

ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਐਮ ਐਲ਼ ਏ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਪੜਤਾਲੀਆ ਅਫਸਰ ਰਹੇ ਕੁੰਵਰ ਵਿਜੇ ਪਰਤਾਪ ਨੇ ਮੂੰਹ ਖੋਲਿਆ ਹੈ।
ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਦੋ ਪੁਲਿਸ ਅਫਸਰਾਂ, ਪਰਬੋਧ ਕੁਮਾਰ ਦੀ ਇੰਟੈਲੀਜੈਂਸ ਡੀਜੀਪੀ ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਜੋਂ ਨਿਯੁਕਤੀਆਂ ‘ਤੇ ਇਤਰਾਜ ਹੈ।
ਕੁੰਵਰ ਵਿਜੈ ਪ੍ਰਤਾਪ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਅਫਸਰਾਂ ਨੇ ਕੋਟਕਪੂਰਾ ਤੇ ਬਹਿਬਲ ਕਲਾਂ ਕਾਂਡ ਵਿੱਚ ਵੱਡੇ ਸਿਆਸੀ ਪਰਿਵਾਰਾਂ ਨੂੰ ਬਚਾਉਣ ਵਾਸਤੇ ਜੋਰ ਲਾਇਆ ਸੀ।

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਅਫ਼ਸਰ ਰਹੇ ਕੁੰਵਰ ਵਿਜੇ ਪ੍ਰਤਾਪ ਨੇ ਪੁਲਿਸ ਅਫ਼ਸਰ ਪ੍ਰਬੋਧ ਕੁਮਾਰ ਦੀ ਡੀ.ਜੀ.ਪੀ. ਇੰਟੈਲੀਜੈਂਸ ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਜੋਂ ਹੋਈ ਨਿਯੁਕਤੀ ’ਤੇ ਇਤਰਾਜ਼ ਜਤਾਇਆ ਹੈ। ਕੁੰਵਰ ਵਿਜੇ ਪ੍ਰਤਾਪ ਨੇ ਫੇਸਬੁੱਕ ਪੋਸਟ ਪਾ ਕੇ ਕਿਹਾ ਸੀ ਕਿ ਇਹਨਾਂ ਦੋ ਪੁਲਿਸ ਅਫ਼ਸਰਾਂ ਪ੍ਰਬੋਧ ਕੁਮਾਰ ਦੀ ਇੰਟੈਲੀਜੈਂਸ ਡੀ.ਜੀ.ਪੀ. ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਜੋਂ ਨਿਯੁਕਤੀਆਂ ’ਤੇ ਮੈਨੂੰ ਇਤਰਾਜ ਹੈ।

ਵਿਜੈ ਪ੍ਰਤਾਪ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਅਫ਼ਸਰਾਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਵੱਡੇ ਸਿਆਸੀ ਪਰਿਵਾਰਾਂ ਨੂੰ ਬਚਾਉਣ ਲਈ ਪੂਰਾ ਜੋਰ ਲਗਾਇਆ ਸੀ। ਫੇਸਬੁੱਕ ਪੋਸਟ ਰਾਹੀਂ ਕੁੰਵਰ ਵਿਜੇ ਪ੍ਰਤਾਪ ਨੇ ਮੰਗ ਕੀਤੀ ਕਿ ਇੰਨਾ ਨਿਯੁਕਤੀਆਂ ’ਤੇ ਪੁਨਰ-ਵਿਚਾਰ ਕਰਨ ਦੀ ਲੋੜ ਹੈ ਤਾਂਕਿ ਸਰਕਾਰ ਦੀ ਮੰਸ਼ਾ ’ਤੇ ਸਵਾਲ ਨਾ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਸਹੀ ਜਾਂਚ ਨਾ ਹੋਣ ਦੇ ਰੋਸ ਵਜੋਂ ਹੀ ਉਨ੍ਹਾਂ ਨੇ ਆਪਣਾ ਅਸਤੀਫਾ ਦਿੱਤਾ ਸੀ।

ਜਿਹੜੇ ਅਫ਼ਸਰਾਂ ਨੇ ਸਿਆਸੀ ਪਰਿਵਾਰਾਂ ਨੂੰ ਬਚਾਇਆ ਸੀ, ਅੱਜ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਮੁਖ ਮੰਤਰੀ ਨੂੰ ਇਕ ਚਿੱਠੀ ਵੀ ਲਿਖੀ ਹੈ ਜਿਸ ਵਿਚ ਇਹ ਦਸਿਆ ਹੈ ਕਿ ਸਰਕਾਰ ਨੂੰ ਬੇਅਦਬੀ ਕੇਸਾਂ ਵਿਚ ਇਨਸਾਫ਼ ਦਿਵਾਉਣ ਲਈ ਕੀ ਕੁੱਝ ਕਰਨਾ ਚਾਹੀਦਾ ਹੈ।
ਹਾਲਾਂਕਿ ਵਿਜੈ ਪ੍ਰਤਾਪ ਨੇ ਅਪਣੀ ਪੋਸਟ ਵਿਚੋਂ ਬਾਅਦ ਵਿਚ ਕੁੱਝ ਲਾਈਨਾਂ ਹਟਾ ਦਿੱਤੀਆਂ ਸੀ।