ਸੁਖਪਾਲ ਖਹਿਰਾ ਦਾ ‘ਆਪ’ ਨੂੰ ਸਵਾਲ – ਕੀ ਇਹੀ ਬਦਲਾਅ ਹੈ?
ਚੰਡੀਗੜ੍ਹ – ਅੱਜ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਅਫ਼ਸਰ ਰਹੇ ਕੁੰਵਰ ਵਿਜੇ ਪ੍ਰਤਾਪ ਨੇ ਪੁਲਿਸ ਅਫ਼ਸਰ ਪ੍ਰਬੋਧ ਕੁਮਾਰ ਦੀ ਡੀ.ਜੀ.ਪੀ. ਇੰਟੈਲੀਜੈਂਸ ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਜੋਂ ਹੋਈ ਨਿਯੁਕਤੀ ’ਤੇ ਇਤਰਾਜ਼ ਜਤਾਇਆ ਸੀ ਜਿਸ ਤੋਂ ਬਾਅਦ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕੇ ਹਨ।
These are serious allegations by erstwhile Ig who investigated Behbal & Kotkapura firings n said officers being at No 1 & 2 of SIT had virtually disassociated themselves in other words they’re responsible for denial of justice in sacrilege and Bargari incidents! Is this “Badlav” https://t.co/jmPc4Rbn8b
— Sukhpal Singh Khaira (@SukhpalKhaira) April 10, 2022
ਉਹਨਾਂ ਨੇ ਟਵੀਟ ਕਰ ਕੇ ਲਿਖਿਆ ਕਿ ”ਬਹਿਬਲ ਕਲਾਂ ਅਤੇ ਕੋਟਕਪੂਰਾ ਫਾਇਰਿੰਗ ਦੀ ਜਾਂਚ ਕਰਨ ਵਾਲੇ ਤਤਕਾਲੀ ਆਈਜੀ ਦੁਆਰਾ ਇਹ ਗੰਭੀਰ ਦੋਸ਼ ਲਗਾਏ ਗਏ ਹਨ ਕਿ ਐੱਸਆਈਟੀ ਨੰਬਰ 1 ਅਤੇ 2 ਦੇ ਅਧਿਕਾਰੀ ਬਰਗਾੜੀ ਤੇ ਬਹਿਬਲ ਕਲਾਂ ਵਿਚ ਇਨਸਾਫ਼ ਦਿਵਾਉਣ ਲਈ ਜ਼ਿੰਮੇਵਾਰ ਹਨ ਤੇ ਦੋਨਾਂ ਅਫ਼ਸਰਾਂ ਨੇ ਵੱਡੇ ਸਿਆਸੀ ਪਰਿਵਾਰਾਂ ਨੂੰ ਬਚਾਉਣ ਵਾਸਤੇ ਪੂਰਾ ਜ਼ੋਰ ਲਗਾਇਆ ਸੀ। ਕੀ ਇਹੀ ਬਦਲਾਅ ਹੈ?”
ਦੱਸ ਦਈਏ ਕਿ ਕੁੰਵਰ ਵਿਜੈ ਪ੍ਰਤਾਪ ਨੇ ਅਪਣੀ ਸਰਕਾਰ ਨੂੰ ਇਹ ਸਲਾਹ ਦਿੱਤੀ ਸੀ ਕਿ ਇੰਨਾ ਨਿਯੁਕਤੀਆਂ ’ਤੇ ਪੁਨਰ-ਵਿਚਾਰ ਕਰਨ ਦੀ ਲੋੜ ਹੈ ਤਾਂਕਿ ਸਰਕਾਰ ਦੀ ਮੰਸ਼ਾ ’ਤੇ ਸਵਾਲ ਨਾ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਸਹੀ ਜਾਂਚ ਨਾ ਹੋਣ ਦੇ ਰੋਸ ਵਜੋਂ ਹੀ ਉਨ੍ਹਾਂ ਨੇ ਆਪਣਾ ਅਸਤੀਫਾ ਦਿੱਤਾ ਸੀ। ਜਿਹੜੇ ਅਫ਼ਸਰਾਂ ਨੇ ਸਿਆਸੀ ਪਰਿਵਾਰਾਂ ਨੂੰ ਬਚਾਇਆ ਸੀ, ਅੱਜ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਮੁਖ ਮੰਤਰੀ ਨੂੰ ਇਕ ਚਿੱਠੀ ਵੀ ਲਿਖੀ ਹੈ ਜਿਸ ਵਿਚ ਇਹ ਦਸਿਆ ਹੈ ਕਿ ਸਰਕਾਰ ਨੂੰ ਬੇਅਦਬੀ ਕੇਸਾਂ ਵਿਚ ਇਨਸਾਫ਼ ਦਿਵਾਉਣ ਲਈ ਕੀ ਕੁੱਝ ਕਰਨਾ ਚਾਹੀਦਾ ਹੈ।