ਜੱਟ ਤੇ ਦਲਿਤ ਦੋਵਾਂ ਦੀ ਬੇਜਤੀ
ਕਾਂਗਰਸ ਦੇ ਪੰਜਾਬ ‘ਚ ਨਵੇਂ ਪ੍ਰਧਾਨ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ
ਭਗਤ ਸਿੰਘ ਆਲੀ ਪੱਗ ਬੰਨਣ ਵਾਲੇ ਜੱਟ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਸ ਦੀ ਸਰਕਾਰ ‘ਚ ਦਲਿਤ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰ-ਹਾਜ਼ਰੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਲਾਲਾ ਜੀ ਅਰਵਿੰਦ ਕੇਜਰੀਵਾਲ ਅਤੇ ਉਨਾਂ ਦੇ ਖਾਸਮ ਖਾਸ ਰਾਜ ਸਭਾ ਮੈਂਬਰ ਰਾਘਵ ਚੱਢਾ, ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਸਕੱਤਰ ਬਿਜਲੀ ਮਹਿਕਮਾ ਦਲੀਪ ਕੁਮਾਰ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨਾਲ ਪੰਜਾਬ ‘ਚ ਬਿਜਲੀ ਦੇ ਮਸਲਿਆਂ ਬਾਰੇ ਮੀਟਿੰਗ ਕੀਤੀ ਹੈ।
ਇਸ ਤੋਂ ਵੱਧ ਪੰਜਾਬ ਦੇ ਸਰਕਾਰੀ ਦਫਤਰਾਂ ‘ਚ ਕੰਧਾਂ ‘ਤੇ ਟੰਗੇ ਭਗਤ ਸਿੰਘ ਅਤੇ ਅੰਬੇਦਕਰ ਦੀ ਬੇਜਤੀ ਕੀ ਹੋਵੇਗੀ ?


ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਕੀਤੀ। ਮੁਲਾਕਾਤ ਪਿੱਛੋਂ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਨੂੰ ਲੈ ਕੇ ਟਵੀਟ ਕੀਤਾ ਹੈ।ਟਵੀਟ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ‘ਆਪ’ ਸੁਪਰੀਮੋ ‘ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਜੋੜੀ ਸੁਪਰਹਿੱਟ ਹੈ। ਇਸ ਜੋੜੀ ਨੰਬਰ 1 ਤੋਂ ਸਾਰੇ ਨੇਤਾ ਸੜ ਰਹੇ ਹਨ। ਬੁਰੀ ਨਜ਼ਰ ਵਾਲਿਆਂ ਦਾ ਮੂੰਹ ਕਾਲਾ।’ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਿੱਛੋਂ CM ਮਾਨ ਨੇ ਕਿਹਾ ਕਿ ਸਾਡੇ ਲੀਡਰ ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਜੀ ਨਾਲ ਬਹੁਤ ਵਧੀਆ ਮੀਟਿੰਗ ਹੋਈ। ਬਹੁਤ ਜਲਦ ਹੀ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖਬਰ ਦੇਵਾਂਗਾ.

ਚੰਡੀਗੜ੍ਹ, 12 ਅਪ੍ਰੈਲ-ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕੀਤਾ ਹੈ। ਟਵੀਟ ‘ਚ ਉਨ੍ਹਾਂ ਲਿਖਿਆ ਹੈ ਸਾਡੇ ਲੀਡਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨਾਲ ਬਹੁਤ ਵਧੀ ਮੀਟਿੰਗ ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇਕ ਚੰਗੀ ਖ਼ਬਰ ਦਿਆਂਗਾ। ਦਰਅਸਲ ਪੰਜਾਬ ਦੇ ਲੋਕਾਂ ਨੂੰ ਅੱਜ ਕੇਜਰੀਵਾਲ ਤੇ ਭਗਵੰਤ ਮਾਨ ਦੀ ਮੁਲਾਕਾਤ ਤੋਂ ਆਸ ਸੀ ਕਿ ਭਗਵੰਤ ਮਾਨ 300 ਯੂਨਿਟ ਮੁਫ਼ਤ ਬਿਜਲੀ ਦਾ ਐਲਾਨ ਕਰ ਦੇਣਗੇ ਪਰ ਉਨ੍ਹਾਂ ਟਵੀਟ ਕਰਕੇ ਸਿਰਫ਼ ਭਰੋਸਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਬੁੱਧਵਾਰ ਯਾਨੀ 13 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਵੀ ਸੱਦੀ ਹੈ, ਜਿਸ ਵਿਚ ਵੱਡੇ ਐਲਾਨ ਹੋਣ ਦੀ ਆਸ ਹੈ।

ਉੱਥੇ ਹੀ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਵਲੋਂ ਵੀ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਮਿਲ ਕੇ ਦਿੱਲੀ, ਪੰਜਾਬ ਅਤੇ ਪੂਰਾ ਦੇਸ਼ ਬਦਲਾਂਗੇ। ਲੋਕ ਬਹੁਤ ਪਰੇਸ਼ਾਨ ਅਤੇ ਦੁਖੀ ਹਨ। ਨੇਤਾਵਾਂ ਅਤੇ ਪਾਰਟੀਆਂ ਦੀ ਗੰਦੀ ਅਤੇ ਭ੍ਰਿਸ਼ਟਾਚਾਰੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਅਸੀਂ ਲੋਕਾਂ ਦੇ ਲਈ ਦਿਨ-ਰਾਤ ਕੰਮ ਕਰਨਾ ਹੈ।

ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਅਤੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਰਾਘਵ ਚੱਢਾ ਵਲੋਂ ਟਵੀਟ ਕੀਤਾ ਗਿਆ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਸੁਪਰਹਿੱਟ ਹੈ। ਇਸ ਨੰਬਰ-1 ਜੋੜੀ ਤੋਂ ਸਾਰੇ ਨੇਤਾ ਸੜ ਰਹੇ ਹਨ। ਨਾਲ ਹੀ ਉਨ੍ਹਾਂ ਨੇ ਟਵੀਟ ਕਰਕੇ ਇਹ ਵੀ ਲਿਖਿਆ ਕਿ ਬੁਰੀ ਨਜ਼ਰ ਵਾਲੇ ਤੇਰਾ ਮੂੰਹ ਕਾਲਾ।


ਵਿਰੋਧੀ ਧਿਰਾਂ ਨੇ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਿਨਾਂ ਸੂਬੇ ਦੇ ਅਫਸਰਾਂ ਨਾਲ ਮੀਟਿੰਗ ਕਰਨ ਉਤੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ‘ਜਿਸ ਦਾ ਡਰ ਸੀ, ਉਹੀ ਹੋਇਆ ਹੈ।’ ਇਹ ਪਹਿਲਾਂ ਹੀ ਉਮੀਦ ਕੀਤੀ ਜਾ ਰਹੀ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੀ ਵਾਗਡੋਰ ਆਪਣੇ ਹੱਥਾਂ ‘ਚ ਲੈ ਲੈਣਗੇ। ਭਗਵੰਤ ਮਾਨ ਰਬੜ ਦੀ ਮੋਹਰ ਤਾਂ ਪਹਿਲਾਂ ਹੀ ਸੀ, ਹੁਣ ਕੇਜਰੀਵਾਲ ਨੇ ਦਿੱਲੀ ‘ਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਇਸ ਨੂੰ ਸਹੀ ਸਾਬਤ ਕਰ ਦਿੱਤਾ ਹੈ।