PTC ਨੈੱਟਵਰਕ ਦੇ MD ਰਵਿੰਦਰ ਨਾਰਾਇਣ ਦੀ ਰੈਗੂਲਰ ਜ਼ਮਾਨਤ ਅਰਜ਼ੀ ਅਦਾਲਤ ਨੇ ਕੀਤੀ ਖਾਰਜ

2234

ਸਵਾਮੀ ਜੀ ਕਹਿੰਦੇ ਹੁੰਦੇ ਕਿ ਕਦੇ ਸੱਪ ਕੀੜੀਆਂ ਖਾਂਦਾ ਤੇ ਕਦੇ ਕੀੜੀਆਂ ਸੱਪ ਖਾਂਦੀਆਂ। ਪੀਟੀਸੀ ਚੈਨਲ ਦਾ ਹੰਕਾਰੀ ਮੈਨੇਜਿੰਗ ਡਾਇਰੈਕਟਰ ਰਵਿੰਦਰਾ ਨਾਰਾਇਣਨ ਪੰਜਾਬ ਪੁਲੀਸ ਵੱਲੋਂ ਪੀਟੀਸੀ ਮਿਸ ਵਰਲਡ ਪੰਜਾਬਣ ਸੁੰਦਰਤਾ ਮੁਕਾਬਲੇ ਸੰਬੰਧੀ ਇਕ ਕੁੜੀ ਵੱਲੋਂ ਦਰਜ ਕੀਤੀ ਗਈ ਐਫਆਈਆਰ ਦੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ।ਘੁੰਮ ਘੁਮਾ ਕੇ ਬਾਦਲਾਂ ਦੀ ਮਾਲਕੀ ਹੇਠ ਚੱਲਦੇ ਪੀਟੀਸੀ ਵਾਲੇ ਇਸ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਕਹਿ ਰਹੇ ਹਨ ਕਿ ਮੁੱਖ ਦੋਸ਼ੀ ਨੈਂਸੀ ਘੁੰਮਣ ਅਤੇ ਭੁਪਿੰਦਰ ਸਿੰਘ ਨਾਲ ਪੀਟੀਸੀ ਨੈੱਟਵਰਕ ਦਾ ਕੋਈ ਲੈਣਾ ਦੇਣਾ ਨਹੀਂ ਹੈ।ਨੈਂਸੀ ਘੁੰਮਣ ਉਹੀ ਹੈ, ਜਿਸਨੇ ਬਾਦਲਾਂ ਦੇ ਰਾਜ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਤਬਸਰਾਕਾਰ ਬਲਤੇਜ ਪੰਨੂ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਵਾ ਕੇ, ਉਸਨੂੰ ਕਈ ਦਿਨ ਅੰਦਰ ਰਖਵਾਇਆ ਸੀ।
ਨਾਰਾਇਣਨ ਦਾ ਹੰਕਾਰ ਤੁਸੀਂ ਨਾਲ ਪਾਈ ਵੀਡੀਓ ‘ਚ ਦੇਖ ਸਕਦੇ ਹੋ।
-ਗੁਰਪ੍ਰੀਤ ਸਿੰਘ ਸਹੋਤਾ | ਸਰੀ | ਚੜ੍ਹਦੀ ਕਲਾ

ਚੰਡੀਗੜ੍ਹ : ਮਿਸ ਪੀਟੀਸੀ ਪੰਜਾਬੀ ਮਾਮਲੇ ਵਿਚ ਪੀਟੀਸੀ ਨੈਟਵਰਕ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਦਾ ਹੁਕਮ ਦਿਤਾ ਹੈ। ਤਿੰਨ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ’ਤੇ ਰਬਿੰਦਰ ਨਾਰਾਇਣ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।ਜ਼ਿਕਰਯੋਗ ਹੈ ਕਿ ਪੀਟੀਸੀ ਚੈਨਲ ਦੇ ਮਿਸ ਪੀਟੀਸੀ ਪੰਜਾਬੀ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਮੁਟਿਆਰ ਨੂੰ ਕਥਿਤ ਤੌਰ ’ਤੇ ਬੰਦੀ ਬਣਾ ਕੇ ਰੱਖਣ ਤੇ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਰਬਿੰਦਰ ਨਾਰਾਇਣ ਨੂੰ ਮੁਹਾਲੀ ਪੁਲਿਸ ਵੱਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ।ਇਸ ਤੋਂ ਇਲਾਵਾ ਨੈਨਸੀ ਘੁੰਮਣ ਤੇ ਉਸ ਦਾ ਪਤੀ ਪੁਲਿਸ ਦੀ ਪਕੜ ਤੋਂ ਬਾਹਰ ਹਨ ਜਿਨ੍ਹਾਂ ਦੀ ਭਾਲ ਲਈ ਛਾਪੇਕਮਾਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਉਕਤ ਮੁਲਜ਼ਮਾਂ ਨੂੰ ਭਗੋੜਾ ਕਰਾਰ ਦੇਣ ਲਈ ਅਰਜ਼ੀ ਦਿਤੀ ਗਈ ਸੀ ਜਿਸ ਨੂੰ ਅਦਾਲਤ ਨੇ ਖ਼ਾਰਜ ਕਰ ਦਿਤਾ ਹੈ।

ਬਾਦਲ ਪਰਿਵਾਰ ਦੀ ਮਾਲਕੀ ਵਾਲੇ ਪੀਟੀਸੀ ਟੀਵੀ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਸੋਮਵਾਰ ਨੂੰ ਤਿੰਨ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ’ਤੇ ਰਬਿੰਦਰ ਨਾਰਾਇਣ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।

ਯਾਦ ਰਹੇ ਪੀਟੀਸੀ ਚੈਨਲ ਦੇ ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਮੁਟਿਆਰ ਨੂੰ ਕਥਿਤ ਤੌਰ ’ਤੇ ਬੰਦੀ ਬਣਾ ਕੇ ਰੱਖਣ ਤੇ ਜਿਨਸੀ ਸੋਸ਼ਣ ਕਰਨ ਦੇ ਕੇਸ ਸਬੰਧੀ ਰਬਿੰਦਰ ਨਾਰਾਇਣ ਨੂੰ ਮੁਹਾਲੀ ਪੁਲਿਸ ਵੱਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਰਬਿੰਦਰ ਨਾਰਾਇਣ ਨੂੰ ਝੂਠੇ ਕੇਸ ਵਿੱਚ ਫਸਾ ਕੇ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਕੀਤਾ ਜਾ ਰਿਹਾ ਹੈ ਤੇ ਆਮ ਆਦਮੀ ਪਾਰਟੀ ਸਿਆਸੀ ਬਦਲਾਖੋਰੀ ’ਤੇ ਉਤਰ ਆਈ ਹੈ।

ਅਹਿਮ ਗੱਲ ਹੈ ਕਿ ਇਸ ਮਾਮਲੇ ਵਿੱਚ ਨਾਮਜ਼ਦ ਨੈਨਸੀ ਘੁੰਮਣ ਤੇ ਉਸ ਦੇ ਪਤੀ ਭੁਪਿੰਦਰ ਸਿੰਘ, ਮਿਸ ਪੰਜਾਬਣ ਮੁਕਾਬਲਾ 2022-23 ਦੀ ਸਹਾਇਕ ਡਾਇਰੈਕਟਰ ਨਿਹਾਰਿਕਾ ਜੈਨ, ਹੋਟਲ ਦੇ ਮੈਨੇਜਿੰਗ ਡਾਇਰੈਕਟਰ ਲਕਸ਼ਮਣ ਤੇ ਦੋ ਦਰਜਨ ਤੋਂ ਵੱਧ ਹੋਰ ਅਣਪਛਾਤੇ ਮੁਲਜ਼ਮ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ’ਚੋਂ ਬਾਹਰ ਹਨ। ਇਨ੍ਹਾਂ ਮੁਲਜ਼ਮਾਂ ਨੂੰ ਭਗੌੜਾ ਕਰਾਰ ਦੇਣ ਲਈ ਮੁਹਾਲੀ ਪੁਲਿਸ ਨੇ ਅਦਾਲਤ ਵਿੱਚ ਵੱਖ-ਵੱਖ ਅਰਜ਼ੀਆਂ ਦਾਇਰ ਕੀਤੀਆਂ ਸਨ, ਜਿਨ੍ਹਾਂ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ।

ਹਾਸਲ ਜਾਣਕਾਰੀ ਅਨੁਸਾਰ ਇਸ ਬਹੁ-ਚਰਚਿਤ ਮਾਮਲੇ ਦੀ ਜਾਂਚ ਦੌਰਾਨ ਪੀੜਤ ਲੜਕੀ ਦਾ ਸੀਆਰਪੀਸੀ ਦੀ ਧਾਰਾ 164 ਤਹਿਤ ਬਿਆਨ ਦਰਜ ਕੀਤਾ ਗਿਆ ਹੈ ਤੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੀ ਮੁਟਿਆਰ ਦੇ ਪਿਤਾ ਨੇ ਉਸ ਦੀ ਧੀ ਉੱਤੇ ਕਥਿਤ ਗੈਰ ਕਾਨੂੰਨੀ ਕੰਮ ਕਰਨ ਲਈ ਦਬਾਅ ਪਾਉਣ ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਸਮੇਤ ਉਸ ਦੀ ਲੜਕੀ ਦੀ ਰਿਹਾਈ ਲਈ 50 ਲੱਖ ਰੁਪਏ ਮੰਗਣ ਦਾ ਕਥਿਤ ਦੋਸ਼ ਲਾਇਆ ਸੀ।


ਪੰਜਾਬ ਪੁਲਿਸ ਨੇ ਪੀਟੀਸੀ ਨੈੱਟਵਰਕ ਦੇ ਚੇਅਰਮੈਨ-ਕਮ-ਐਮਡੀ ਰਵਿੰਦਰ ਨਰਾਇਣ ਨੂੰ ਹਿਰਾਸਤ ਵਿੱਚ ਲਿਆ ਹੈ। ਉਸ ਤੋਂ ਮਿਸ ਪੀਟੀਸੀ ਮੁਕਾਬਲੇ ਦੇ ਸਬੰਧ ਵਿੱਚ ਇੱਕ ਮੁਟਿਆਰ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਗੁੜਗਾਓਂ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ‘ਚ ਲਿਆ ਗਿਆ।

PTC Punjabi ਦੇ ਪ੍ਰੋਗਰਾਮ ਮਿਸ ਪੰਜਾਬਣ ਕੰਟੈਸਟ ਦੀ ਡਾਇਰੈਕਟਰ ਨੈਂਸੀ ਘੁੰਮਣ ਅਤੇ ਉਸਦੇ ਸਾਥੀ ਅਧਿਕਾਰੀਆਂ ਨਿਹਾਰਿਕਾ, ਭੁਪਿੰਦਰ ਸਿੰਘ ਸਮੇਤ ਪੀਟੀਸੀ ਟੀਮ ਵਿੱਚੋਂ 30 ਦੇ ਕਰੀਬ ਮੈਬਰਾਂ ‘ਤੇ ਸੰਗੀਨ ਧਰਾਵਾਂ ਹੇਠ ਮੁੱਕਦਮਾ ਦਰਜ ਕੀਤਾ ਗਿਆ ਹੈ।ਅਗਿਆਤ ਸ਼ਿਕਾਇਤਕਰਤਾ ਲੜਕੀ ਨੇ ਉਕਤ ਵਿਅਕਤੀਆਂ ‘ਤੇ ਇਸ ਸੁੰਦਰਤਾ ਮੁਕਾਬਲੇ ਦੇ ਨਾਮ ਹੇਠ ਲੜਕੀਆਂ ਨੂੰ ਦੇਹ ਵਪਾਰ ਲਈ ਵੱਡੇ ਬੰਦਿਆਂ ਤੱਕ ਭੇਜਣ, ਬਲੈਕਮੇਲ ਕਰਨ ਸਮੇਤ ਹੋਰ ਕਈ ਗੰਭੀਰ ਦੋਸ਼ ਲਾਏ ਹਨ। ਨੈਂਸੀ ਘੁੰਮਣ ਇਸਤੋਂ ਪਹਿਲਾਂ ਉਦੋਂ ਚਰਚਾ ਵਿੱਚ ਆਈ ਸੀ, ਜਦੋਂ ਉਸਨੇ ਪੱਤਰਕਾਰ ਬਲਤੇਜ ਪੰਨੂ ‘ਤੇ ਬਲਾਤਕਾਰ ਦਾ ਮੁਕੱਦਮਾ ਦਰਜ ਕਰਵਾਇਆ ਸੀ ਅਤੇ ਪੰਨੂ ਨੂੰ ਬਾਦਲਾਂ ਦੇ ਰਾਜ ‘ਚ ਜੇਲ੍ਹ ਜਾਣਾ ਪਿਆ ਸੀ।
-ਗੁਰਪ੍ਰੀਤ ਸਿੰਘ ਸਹੋਤਾ | ਸਰੀ | ਚੜ੍ਹਦੀ ਕਲਾ

ਇੱਥੇ ਮਿਸ ਪੰਜਾਬਣ ਮੁਕਾਬਲੇ ‘ਚ ਹਿੱਸਾ ਲੈਣ ਵਾਲੀ ਇਕ ਕੁੜੀ ਨੂੰ ਪਿਤਾ ਵੱਲੋਂ ਅਦਾਲਤ ‘ਚ ਦਾਖ਼ਲ ਕੀਤੀ ਪਟੀਸ਼ਨ ਤੋਂ ਬਾਅਦ ਪ੍ਰਬੰਧਕਾਂ ਕੋਲੋਂ ਰਿਹਾਅ ਕਰਵਾਇਆ ਗਿਆ ਹੈ। ਇਸ ਸਬੰਧੀ ਕੁੜੀ ਦੇ ਪਿਤਾ ਦੀ ਸ਼ਿਕਾਇਤ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵਾਰੰਟ ਅਫ਼ਸਰ ਨਿਯੁਕਤ ਕੀਤਾ ਗਿਆ ਸੀ, ਜਿਸ ਨੇ ਕੁੜੀ ਨੂੰ ਰਿਹਾਅ ਕਰਵਾਇਆ।


ਜਾਣਕਾਰੀ ਮੁਤਾਬਕ ਮੋਹਾਲੀ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਅਦਾਲਤ ਨੂੰ ਦੱਸਿਆ ਕਿ ਇਕ ਨਿੱਜੀ ਚੈਨਲ ਵੱਲੋਂ ਸਾਲ 2022-23 ਲਈ ‘ਮਿਸ ਪੰਜਾਬਣ’ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਸੀ, ਜਿਸ ‘ਚ ਉਨ੍ਹਾਂ ਦੀ ਧੀ ਨੇ ਵੀ ਹਿੱਸਾ ਲਿਆ। ਇਸ ਦੇ ਲਈ ਕੁੜੀ ਨੂੰ ਸੈਕਟਰ-74 ਦੇ ਦਫ਼ਤਰ ਬੁਲਾਇਆ ਗਿਆ ਅਤੇ ਉਸ ਦੀ ਇਕ ਹੋਟਲ ‘ਚ ਰਿਹਾਇਸ਼ ਕਰਵਾਈ ਗਈ। ਬੀਤੀ 3 ਮਾਰਚ ਨੂੰ ਉਕਤ ਕੁੜੀ ਵੱਲੋਂ ਆਡੀਸ਼ਨ ਕਲੀਅਰ ਕੀਤਾ ਗਿਆ, ਜਦੋਂ ਕਿ ਪ੍ਰੀ-ਆਡੀਸ਼ਨ ਉਸ ਨੇ ਜਨਵਰੀ ‘ਚ ਹੀ ਕਲੀਅਰ ਕਰ ਲਿਆ ਸੀ।

ਪਿਤਾ ਨੇ ਦੋਸ਼ ਲਾਇਆ ਕਿ ਸੋਮਵਾਰ ਰਾਤ ਨੂੰ ਉਨ੍ਹਾਂ ਨੂੰ ਧੀ ਨੇ ਫੋਨ ਕੀਤਾ ਅਤੇ ਕਿਹਾ ਕਿ ਕੁੱਝ ਸੀਨੀਅਰ ਅਧਿਕਾਰੀ ਦੀ ਸ਼ਹਿ ‘ਤੇ ਉਸ ਨੂੰ ਖਾਣਾ ਅਤੇ ਹੋਰ ਸਹੂਲਤਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਕੁੜੀ ਨੇ ਦੱਸਿਆ ਕਿ ਉਸ ਨੇ ਉੱਥੋਂ ਜਾਣ ਲਈ ਅਧਿਕਾਰੀਆਂ ਨੂੰ ਕਿਹਾ ਸੀ ਪਰ ਉਸ ਨੂੰ ਜਾਣ ਨਹੀਂ ਦਿੱਤਾ ਗਿਆ ਅਤੇ ਉਸ ਕੋਲੋਂ ਖ਼ਾਲੀ ਕਾਗਜ਼ਾਂ ‘ਤੇ ਵੀ ਦਸਤਖ਼ਤ ਕਰਵਾ ਲਏ ਗਏ। ਜਦੋਂ ਪਿਤਾ ਨੇ ਅਧਿਕਾਰੀਆਂ ਤੱਕ ਪਹੁੰਚ ਕੀਤੀ ਤਾਂ ਉਨ੍ਹਾਂ ਨੇ ਪੈਸਿਆਂ ਦੀ ਮੰਗ ਕੀਤੀ। ਇਸ ਤੋਂ ਬਾਅਦ ਕੁੜੀ ਦੇ ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖ਼ਲ ਕੀਤੀ ਅਤੇ ਅਦਾਲਤ ਦੇ ਫ਼ੈਸਲੇ ਅਨੁਸਾਰ ਨਿਯੁਕਤ ਕੀਤੇ ਗਏ ਵਾਰੰਟ ਅਫ਼ਸਰ ਦੀ ਦਖ਼ਲ-ਅੰਦਾਜ਼ੀ ਦੇ ਚੱਲਦਿਆਂ ਹੀ ਕੁੜੀ ਨੂੰ ਰਿਹਾਅ ਕਰਵਾਇਆ ਗਿਆ। ਕੁੜੀ ਨੇ ਮੋਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ‘ਮਿਸ ਪੰਜਾਬਣ’ ਮੁਕਾਬਲੇ ਦੇ ਨਾਂ ‘ਤੇ ਕੁੜੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਬੇਹੱਦ ਟਾਰਚਰ ਕੀਤਾ ਜਾ ਰਿਹਾ ਹੈ।

ਉਸ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਬੈਠਣ ਵਾਲੇ ਜੱਜਾਂ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਆਪਣੀ ਸਟੇਟਮੈਂਟ ਦੇ ਸਕਣ, ਸਗੋਂ ਉਨ੍ਹਾਂ ਨੂੰ ਜੋ ਵੀ ਡਾਇਰੈਕਟਰ ਭੇਜਦਾ ਹੈ, ਉਸ ਦਾ ਇਨਾਮ ਐਲਾਨਿਆ ਜਾਂਦਾ ਹੈ। ਕੁੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁਕਾਬਲੇ ‘ਚ ਹਿੱਸਾ ਲੈਣ ਵਾਲੀਆਂ ਕੁੜੀਆਂ ਨੂੰ ਆਪਣੇ ਮਾਪਿਆਂ ਨੂੰ ਮਿਲਣ ਦਾ ਅਧਿਕਾਰ ਨਹੀਂ ਦਿੱਤਾ ਗਿਆ। ਉਸ ਨੇ ਦੱਸਿਆ ਕਿ ਜਿਨ੍ਹਾਂ ਕੁੜੀਆਂ ‘ਤੇ ਡਾਇਰੈਕਟਰ ਮਿਹਰਬਾਨ ਹੁੰਦੇ ਹਨ, ਉਹ ਕਦੇ ਵੀ ਰਾਤ ਵੇਲੇ ਵੀ ਆਪਣੇ ਹੋਟਲ ਤੋਂ ਬਾਹਰ ਜਾ ਕੇ ਕੁੱਝ ਵੀ ਮੰਗਵਾ ਸਕਦੀਆਂ ਹਨ।

ਉਸ ਨੇ ਦੱਸਿਆ ਕਿ ਜਦੋਂ ਮੈਂ ਉੱਚੀ ਆਵਾਜ਼ ਵਿੱਚ ਆਪਣੀ ਗੱਲ ਬੇਬਾਕੀ ਨਾਲ ਡਾਇਰੈਕਟਰ ਸਾਹਮਣੇ ਰੱਖੀ ਤਾਂ ਉਸ ਨੇ ਕਿਹਾ ਕਿ ਉਹ ਆਪਣੀ ਆਵਾਜ਼ ਹੇਠਾਂ ਕਰੇ, ਨਹੀਂ ਤਾਂ ਉਸ ਨੂੰ ਪਹਿਲਾਂ ਕੀਤੇ ਐਗਰੀਮੈਂਟ ਮੁਤਾਬਕ ਮੁਕਾਬਲੇ ‘ਚੋਂ ਬਾਹਰ ਕਰ ਦਿੱਤਾ ਜਾਵੇਗਾ ਅਤੇ ਉਸ ‘ਤੇ 50 ਲੱਖ ਦੀ ਮਾਣਹਾਨੀ ਦਾ ਕੇਸ ਵੀ ਕੀਤਾ ਜਾ ਸਕਦਾ ਹੈ। ਕੁੜੀ ਨੇ ਦੱਸਿਆ ਕਿ ਇੱਥੇ 18 ਤੋਂ ਲੈ ਕੇ 25 ਸਾਲ ਤੱਕ ਦੀਆਂ ਕਈ ਕੁੜੀਆਂ ਹਨ ਅਤੇ ਉਹ ਖੁੱਲ੍ਹ ਕੇ ਆਪਣੀ ਗੱਲ ਨਹੀਂ ਰੱਖ ਪਾ ਰਹੀਆਂ ਕਿਉਂਕਿ ਪ੍ਰਬੰਧਕਾਂ ਵੱਲੋਂ ਇਸ ਮੁਕਾਬਲੇ ਤੋਂ ਪਹਿਲਾਂ ਸਾਰੀਆਂ ਕੁੜੀਆਂ ਕੋਲੋਂ ਧੋਖੇ ਨਾਲ ਐਗਰੀਮੈਂਟ ਸਾਈਨ ਕਰਵਾ ਲਏ ਜਾਂਦੇ ਹਨ।