ਗੁਰਦੁਆਰਾ ਦਮਦਮਾ ਸਾਹਿਬ ਆਏ ਭਗਵੰਤ ਮਾਨ ਨੇ ਨਹੀਂ ਪੀਤੀ ਸੀ ਸ਼ਰਾਬ: SGPC ਮੈਂਬਰ

477

CM ਭਗਵੰਤ ਮਾਨ ਨੇ ਨਹੀੰ ਪੀਤੀ ਸੀ ਸ਼ਰਾਬ, ਤਖ਼ਤ ਸਾਹਿਬ ਤੇ ਸਨਮਾਨਤ ਕਰਨ ਵਾਲੇ SGPC ਮੈਂਬਰ ਬਲਦੇਵ ਸਿੰਘ ਦਾ ਵੱਡਾ ਬਿਆਨ,,SGPC ਨੇ ਦਬਾਅ ਹੇਠ ਦਿੱਤਾ ਬਿਆਨ, ਸੁੱਖਬੀਰ ਬਾਦਲ ਨੂੰ ਦੇਣਾ ਚਾਹੀਦਾ ਸਬੂਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਵਿਸਾਖੀ ਵਾਲੇ ਦਿਨ ਕਥਿਤ ਤੌਰ ਉਤੇ ਸ਼ਰਾਬੀ ਹਾਲਤ ਵਿੱਚ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਦਾਖਲ ਹੋਣ ਦੇ ਦੋਸ਼ ਲੱਗੇ ਸਨ। ਅੱਜ ਤਜਿੰਦਰ ਪਾਲ ਸਿੰਘ ਬੱਗਾ ਕੌਮੀ ਸਕੱਤਰ ਬੀਜੇਪੀ ਯੂਥ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਥਾਣਾ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸ਼ਰਾਬੀ ਹਾਲਤ ਵਿੱਚ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਦਾਖਲ ਹੋਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਹੁਣ ਉਸ ਦਿਨ ਦਮਦਮਾ ਸਾਹਿਬ ਵਿਖੇ ਭਗਵੰਤ ਮਾਨ ਨੂੰ ਸਿਰੋਪਾਓ ਦੇਣ ਵਾਲੇ ਐਸ.ਜੀ.ਪੀ.ਸੀ ਮੈਂਬਰ ਬਲਦੇਵ ਸਿੰਘ ਨੇ ਕਿਹਾ ਹੈ ਕਿ ਭਗਵੰਤ ਸਿੰਘ ਨਸ਼ੇ ਦੀ ਹਾਲਤ ਵਿੱਚ ਨਹੀਂ ਸੀ ਅਤੇ ਨਾ ਹੀ ਸ਼ਰਾਬ ਦੀ ਬਦਬੂ ਆ ਰਹੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਸ ਦਿਨ ਦਮਦਮਾ ਸਾਹਿਬ ਵਿਖੇ ਭਗਵੰਤ ਮਾਨ ਨੂੰ ਸਿਰੋਪਾਓ ਦਿੱਤਾ ਸੀ। ਉਸ ਸਮੇਂ ਭਗਵੰਤ ਮਾਨ ਕੋਲੋਂ ਸ਼ਰਾਬ ਦੇ ਬਦਬੂ ਬਿਲਕੁਲ ਨਹੀਂ ਆ ਰਹੀ ਸੀ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉਤੇ ਰੌਲਾ ਪਾਇਆ ਜਾ ਰਿਹਾ ਹੈ ਕਿ ਭਗਵੰਤ ਮਾਨ ਸ਼ਰਾਬ ਪੀ ਕੇ ਗੁਰੂ ਘਰ ਗਏ ਸਨ ਪਰ ਉਹ ਮੁੱਖ ਮੰਤਰੀ ਦੇ ਬਿਲਕੁਲ ਕੋਲ ਖੜ੍ਹੇ ਸਨ। ਉਨ੍ਹਾਂ ਕੋਲੋਂ ਸ਼ਰਾਬ ਦੀ ਕੋਈ ਬਦਬੂ ਨਹੀਂ ਆ ਰਹੀ ਸੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬੜੇ ਸਾਫ ਮਨ ਨਾਲ ਆਪਣੇ ਵਿਚਾਰ ਰੱਖੇ ਹਨ। ਇਸ ਲਈ ਅਜਿਹੀ ਬਿਆਨਬਾਜ਼ੀ ਨੂੰ ਤੁਰਤ ਬੰਦ ਕਰ ਦੇਣਾ ਚਾਹੀਦੀ ਹੈ।

ਦੱਸ ਦਈਏ ਕਿ ਭਾਜਪਾ ਆਗੂ ਨੇ ਇਸ ਸਬੰਧੀ ਆਨਲਾਇਨ ਸ਼ਿਕਾਇਤ ਦਰਜ ਕਰਵਾਈ ਹੈ ਤੇ ਪੁਲਿਸ ਨੂੰ ਕਾਰਵਾਈ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਟਵੀਟ ਵਿਚ ਉਨ੍ਹਾਂ ਲਿਖਿਆ ਹੈ-”ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਸ਼ਰਾਬੀ ਹਾਲਤ ‘ਚ ਗੁਰਦੁਆਰਾ ਦਮਦਮਾ ਸਾਹਿਬ ‘ਚ ਦਾਖਲ ਹੋਣ ‘ਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਮੈਂ ਡੀਜੀਪੀ ਪੰਜਾਬ ਪੁਲਿਸ ਨੂੰ ਬੇਨਤੀ ਕਰਦਾ ਹਾਂ ਕਿ ਮੇਰੀ ਸ਼ਿਕਾਇਤ ‘ਤੇ ਕਾਰਵਾਈ ਕੀਤੀ ਜਾਵੇ।