ਬ੍ਰਿਟਿਸ਼ ਕੌਂਸਲ ਨਾਲ CM ਮਾਨ ਦੀ ਮੀਟਿੰਗ ‘ਤੇ ਵਿਵਾਦ, ਸਾਬਕਾ ਜਨਰਲ ਜੇ.ਜੇ. ਸਿੰਘ ਨੇ ਦੱਸਿਆ ਭਾਰਤ ਵਿਰੋਧੀ

ਮੁੱਖ ਮੰਤਰੀ ਭਗਵੰਤ ਮਾਨ ਨਾਲ ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਮੁਲਾਕਾਤ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਮੁਲਾਕਾਤ ‘ਤੇ ਸਾਬਕਾ ਫੌਜ ਮੁਖੀ ਜਨਰਲ ਜੇਜੇ ਸਿੰਘ (General JJ Singh) ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਤਨਮਨਜੀਤ ਸਿੰਘ ਢੇਸੀ (Tanmanjit Singh Dhesi) ਜੰਮੂ-ਕਸ਼ਮੀਰ (Jammu and Kashmir) ‘ਤੇ ਆਪਣੇ ਭਾਰਤ ਵਿਰੋਧੀ ਸਟੈਂਡ ਲਈ ਜਾਣੇ ਜਾਂਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਮੁਲਾਕਾਤ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਮੁਲਾਕਾਤ ‘ਤੇ ਸਾਬਕਾ ਫੌਜ ਮੁਖੀ ਜਨਰਲ ਜੇਜੇ ਸਿੰਘ (General JJ Singh) ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਤਨਮਨਜੀਤ ਸਿੰਘ ਢੇਸੀ (Tanmanjit Singh Dhesi) ਜੰਮੂ-ਕਸ਼ਮੀਰ (Jammu and Kashmir) ‘ਤੇ ਆਪਣੇ ਭਾਰਤ ਵਿਰੋਧੀ ਸਟੈਂਡ ਲਈ ਜਾਣੇ ਜਾਂਦੇ ਹਨ, ਜਦਕਿ ਅਜਿਹੇ ਵਿਵਾਦਤ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਦਾ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਹਾਲਾਂਕਿ ਇਸ ਘਟਨਾਕ੍ਰਮ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀਆਂ ਦੇ ਨਾਲ ਤਨਮਨਜੀਤ ਸਿੰਘ ਢੇਸੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।

ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਸਵਾਲ ਕੀਤਾ ਹੈ ਕਿ ਜੇਕਰ ਤਨਮਨਜੀਤ ਸਿੰਘ ਢੇਸੀ ਭਾਰਤ ਵਿਰੋਧੀ ਹਨ ਤਾਂ ਉਨ੍ਹਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਵਿੱਚ ਦੇਸ਼ ਵਿੱਚ ਆਉਣ ਦੀ ਇਜਾਜ਼ਤ ਕਿਉਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਬੇਲੋੜੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਸਾਰੇ ਬਿਆਨ ਜਨਤਕ ਹਨ। ਸਾਬਕਾ ਫੌਜ ਮੁਖੀ ਜਨਰਲ ਜੇ.ਜੇ.ਸਿੰਘ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਤਨਮਨਜੀਤ ਸਿੰਘ ਢੇਸੀ ਨਾਲ ਹੋਈ ਮੁਲਾਕਾਤ ਦਾ ਵੇਰਵਾ ਦੇਣ।


ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਜਿਹੇ ਵਿਅਕਤੀ ਨਾਲ ਮੁਲਾਕਾਤ ਦੇ ਏਜੰਡੇ ਦਾ ਪਤਾ ਹੋਣਾ ਚਾਹੀਦਾ ਹੈ, ਜੋ ਭਾਰਤ ਵਿਰੁੱਧ ਆਵਾਜ਼ ਉਠਾਉਂਦਾ ਰਿਹਾ ਹੈ। ਤਨਮਨਜੀਤ ਸਿੰਘ ਢੇਸੀ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਉਨ੍ਹਾਂ ਟਵੀਟ ਕੀਤਾ, ‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦੀ ਹਾਂ, ਜਿਸ ਗਰਮਜੋਸ਼ੀ ਨਾਲ ਉਨ੍ਹਾਂ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਮੇਰਾ ਸੁਆਗਤ ਕੀਤਾ। ਅਸੀਂ ਪੰਜਾਬ ਦੀ ਤਰੱਕੀ ਨੂੰ ਵੇਖਣ ਲਈ ਪਰਵਾਸੀ ਭਾਰਤੀਆਂ ਦੀਆਂ ਉਮੀਦਾਂ, ਚਿੰਤਾਵਾਂ ਅਤੇ ਇੱਛਾਵਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਨੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਆਪਣੀ ਪੂਰੀ ਵਾਹ ਲਾਉਣ ਦਾ ਭਰੋਸਾ ਦਿੱਤਾ।


ਕਿਸਾਨ ਅੰਦੋਲਨ ਦੌਰਾਨ ਤਮਨਜੀਤ ਸਿੰਘ ਢੇਸੀ ਨੇ ਮੋਦੀ ਸਰਕਾਰ ‘ਤੇ ਗੰਭੀਰ ਦੋਸ਼ ਲਾਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਬ੍ਰਿਟਿਸ਼ ਹਥਿਆਰਾਂ ਦੀ ਵਰਤੋਂ ਕੀਤੀ ਗਈ। ਤਮਨਜੀਤ ਸਿੰਘ ਪਹਿਲਾਂ ਵੀ ਕਈ ਮੌਕਿਆਂ ‘ਤੇ ਭਾਰਤ ਵਿਰੋਧੀ ਬਿਆਨ ਦੇ ਚੁੱਕੇ ਹਨ। 8 ਅਪ੍ਰੈਲ ਨੂੰ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਫਗਵਾੜਾ ਦੇ ਪਿੰਡ ਮੌਲੀ ਵਿਖੇ ਇਕ ਪ੍ਰੋਗਰਾਮ ਦੌਰਾਨ ਬਰਤਾਨਵੀ ਸਿੱਖ ਸੰਸਦ ਮੈਂਬਰ (ਐੱਮ. ਪੀ.) ਤਨਮਨਜੀਤ ਸਿੰਘ ਢੇਸੀ ਨੂੰ ‘ਕਿਸਾਨ ਅੰਦੋਲਨ’ ਦੌਰਾਨ ਯੂ.ਕੇ ਪਾਰਲੀਮੈਂਟ ‘ਚ ਬਹਿਸ ਅਤੇ ਸਵਾਲਾਂ ਦੌਰਾਨ ਕਿਸਾਨਾਂ ਦੇ ਮੁੱਦਿਆਂ ਨੂੰ ਜ਼ੁਬਾਨੀ ਤੌਰ ‘ਤੇ ਉਠਾਉਣ ‘ਤੇ ਸਨਮਾਨਿਤ ਕੀਤਾ ਗਿਆ | .


ਇੰਗਲੈਂਡ ਦੇ ਐਮ.ਪੀ. ਤਨਮਨਜੀਤ ਸਿੰਘ ਢੇਸੀ ਵਿਰੁੱਧ ਭਾਜਪਾ ਵਲੋਂ ਵਿੱਢੀ ਨਫ਼ਰਤ ਪ੍ਰਚਾਰ ਮੁਹਿੰਮ ਵਿਰੁੱਧ ਕਿਸਾਨ ਜਥੇਬੰਦੀਆਂ ਡਟ ਗਈਆਂ ਹਨ | ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਨੇ ਇਕਸੁਰ ਹੰੁਦਿਆਂ ਕਿਹਾ ਕਿ ਭਾਜਪਾ ਸਾਰੇ ਦੇਸ਼ ਵਿਚ ਨਫ਼ਰਤ ਪ੍ਰਚਾਰ ਕਰਕੇ ਆਪਣੀਆਂ ਰਾਜਸੀ ਰੋਟੀਆਂ ਸੇਕਣ ਦਾ ਕੋਝਾ ਯਤਨ ਕਰ ਰਹੀ ਹੈ | ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਭਾਜਪਾ ਨੇ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਡਟਣ ਵਾਲੇ ਕੌਮਾਂਤਰੀ ਸਿੱਖ ਆਗੂ ਤਨਮਨਜੀਤ ਸਿੰਘ ਢੇਸੀ ਵਿਰੁੱਧ ਚਲਾਈ ਨਫ਼ਰਤ ਮੁਹਿੰਮ ਨਾ ਰੋਕੀ ਤਾਂ ਇਸ ਦੇ ਗੰਭੀਰ ਨਤੀਜੇ ਨਿਕਲਣਗੇ | ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਵਾਈਸ ਪ੍ਰਧਾਨ ਕਿਰਪਾਲ ਸਿੰਘ ਮੂਸਾਪੁਰ ਅਤੇ ਬੀ.ਕੇ.ਯੂ. (ਏਕਤਾ) ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਸ਼ਿਆਣਾ ਨੇ ਕਿਹਾ ਕਿ ਤਨਮਨਜੀਤ ਸਿੰਘ ਢੇਸੀ ਨੇ ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਵੱਲੋਂ ਜਿਸ ਢੰਗ ਨਾਲ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਸੀ, ਉਸ ਮੁੱਦੇ ਨੂੰ ਗੰਭੀਰਤਾ ਨਾਲ ਕੌਮਾਂਤਰੀ ਮੰਚ ‘ਤੇ ਉਠਾਇਆ ਸੀ | ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਢੇਸੀ ਦਾ ਕਿਸਾਨ ਜਥੇਬੰਦੀਆਂ ਨੇ ਇਸ ਕਰਕੇ ਸਨਮਾਨ ਕੀਤਾ ਸੀ ਕਿਉਂਕਿ ਉਨ੍ਹਾਂ ਨੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਪੱਖ ਦੀ ਗੱਲ ਕਰਨ ਲਈ 100 ਐਮ.ਪੀਜ਼ ਦੇ ਦਸਤਖਤਾਂ ਵਾਲਾ ਮੰਗ ਪੱਤਰ ਦਿੱਤਾ ਸੀ | ਕਿਸਾਨ ਆਗੂਆਂ ਨੇ ਭਾਜਪਾ ‘ਤੇ ਦੋਸ਼ ਲਾਇਆ ਕਿ ਇਹ ਪਾਰਟੀ ਵਿਦੇਸ਼ਾਂ ‘ਚ ਸਿੱਖ ਭਾਈਚਾਰੇ ਦੇ ਆਗੂਆਂ ਨੂੰ ਇਸ ਕਰਕੇ ਨਿਸ਼ਾਨਾ ਬਣਾ ਹੀ ਹੈ ਕਿਉਂਕਿ ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਸੀ |