ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਿਰ ਚੜ੍ਹੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਜਾਂਚ ਕਰਵਾਉਣ ਦਾ ਐਲਾਨ ਕੀਤਾ ਹੈ।


ਚੰਡੀਗੜ੍ਹ, ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਲੋਂ ਲਏ ਕਰਜ਼ੇ ਦੀ ਜਾਂਚ ਕਰੇਗੀ। ਆਮ ਆਦਮੀ ਪਾਰਟੀ ਦੇ ਟਵੀਟ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ। ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ ਹੈ? ਇਹ ਜਾਂਚ ਕਰਾ ਕੇ ਰਿਕਵਰੀ ਕਰਾਂਗੇ, ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।

ਸ੍ਰੀ ਮਾਨ ਨੇ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜਾਬ ’ਤੇ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਸਨ, ਇਹ ਕਰਜ਼ਾ ਵਰਤਿਆ ਕਿੱਥੇ ਹੈ, ਉਸ ਦੀ ਜਾਂਚ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦਾ ਪੈਸਾ ਹੈ, ਜਿਸ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ।

ਉਧਰ, ਪਿਛਲੀਆਂ ਸਰਕਾਰਾਂ ਉਤੇ ਦੋਸ਼ਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਾਦਲ ਪਰਿਵਾਰ ਉਤੇ ਗੰਭੀਰ ਦੋਸ਼ ਲਾਏ ਹਨ। ਖਾਸਕਰ ਬਾਦਲ ਪਰਿਵਾਰ ਦੀਆਂ ਬੱਸਾਂ ਦੀ ਗਿਣਤੀ ਨੂੰ ਲੈ ਕੇ ਸਵਾਲ ਉਠ ਰਹੇ ਹਨ। ਜਿਸ ਦੇ ਜਵਾਬ ਵਿਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਬਾਦਲ ਕੋਈ ਭੁੱਖੇ ਨੰਗੇ ਨਹੀਂ… ਪੰਜਾਬ ਦੇ ਵੱਡੇ ਸਰਦਾਰਾਂ ਵਿਚੋਂ ਬਾਦਲ ਪਰਿਵਾਰ ਹੈ।

ਉਨ੍ਹਾਂ ਕਿਹਾ ਕਿ 1947 ਤੋਂ ਪਹਿਲਾਂ ਦੀ ਉਨ੍ਹਾਂ ਦੀ ਟਰਾਂਸਪੋਰਟ ਹੈ। ਉਹ ਪੰਜਾਬ ਦੇ ਸਭ ਤੋਂ ਵੱਡੇ ਸਰਦਾਰਾਂ ਵਿਚੋਂ ਹਨ।

ਆਪ ਆਗੂ ਮਾਲਵਿੰਦਰ ਸਿੰਘ ਕੰਗ ਵੱਲੋਂ ਚੁੱਕੇ ਸਵਾਲਾਂ ਉਤੇ ਵਲਟੋਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਕਾਂਗਰਸ ਸਰਕਾਰ ਵੇਲੇ ਰੌਲਾ ਪਾ ਰਹੇ ਸਨ ਕਿ ਬਿਜਲੀ ਸਮਝੌਤਿਆਂ ਕਾਰਨ ਪੰਜਾਬ ਨੂੰ ਨੁਕਸਾਨ ਹੋਇਆ ਹੈ ਪਰ ਅੱਜ ਜਦੋਂ ਇਨ੍ਹਾਂ ਦੀ ਸਰਕਾਰ ਬਣ ਗਈ ਹੈ ਤਾਂ ਇਹ ਚੁੱਪ ਧਾਰ ਗਏ ਹਨ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਸਾਧਨ ਸੰਪਨ ਸੂਬਾ ਸੀ ਪਰ ਪਿਛਲੀਆਂ ਸਰਕਾਰਾਂ ਪੰਜਾਬ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਛੱਡ ਗਈਆਂ ਹਨ।ਇਹ ਕਰਜ਼ਾ ਕਿਥੇ ਵਰਤਿਆ ਗਿਆ, ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਸ ਦੀ ਜਾਂਚ ਕਰਵਾ ਕੇ ਰਿਕਵਰੀਆਂ ਕਰਵਾਏਗੀ ਕਿਓੁ ਕਿ ਇਹ ਲੋਕਾਂ ਦਾ ਪੈਸਾ ਹੈ |


ਆਮ ਆਦਮੀ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਗਦੇਵ ਸਿੰਘ ਬਾਮ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਮਲੋਟ ਦੇ ਪੁਰਾਣੇ ਅਤੇ ਸੀਨੀਅਰ ਆਮ ਆਦਮੀ ਪਾਰਟੀ ਆਗੂਆਂ ਨੂੰ ਸਸਪੈਂਡ ਕਰ ਦਿੱਤਾ ਹੈ । ਸਸਪੈਂਡ ਕੀਤੇ ਗਏ ਪੱਤਰ ਵਿਚ ਜਗਦੇਵ ਸਿੰਘ ਬਾਮ ਨੇ ਲਿਖਿਆ ਹੈ ਕਿ ਉਨ੍ਹਾਂ ਵਲੋਂ ਹਲਕਾ ਮਲੋਟ ਤੋਂ ਪਾਰਟੀ ਲਈ ਚੁਣੇ ਗਏ ਐਮ. ਐਲ. ਏ. ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੇ ਘਰ ਅੱਗੇ ਬਿਨਾਂ ਕਾਰਨ ਟੈਂਟ ਲਗਾ ਕੇ ਧਰਨਾ ਦਿੱਤਾ ਗਿਆ । ਜਿਸ ਨਾਲ ਪਾਰਟੀ ਅਤੇ ਸਰਕਾਰ ਦੇ ਅਕਸ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਦੇ ਚੱਲਦਿਆਂ ਸਪਸ਼ਟ ਹੈ ਕਿ ਉਕਤ ਆਗੂ ਕਿਸੇ ਪਾਰਟੀ ਵਿਰੋਧੀ ਧਿਰ ਦੇ ਇਸ਼ਾਰੇ ‘ਤੇ ਬਿਨਾ ਕਾਰਨ ਧਰਨਾ ਲਾ ਕੇ ਪਾਰਟੀ ਅਤੇ ਸਰਕਾਰ ਦਾ ਅਕਸ ਖ਼ਰਾਬ ਕਰ ਰਹੇ ਹਨ । ਜ਼ਿਲ੍ਹਾ ਪ੍ਰਧਾਨ ਨੇ ਬਲਾਕ ਪ੍ਰਧਾਨ ਮਲੋਟ ਰਜੀਵ ਉੱਪਲ, ਆਮ ਆਦਮੀ ਪਾਰਟੀ ਮਲੋਟ ਦੇ ਸਕੱਤਰ ਸਾਹਿਲ ਮੋਗਾ ਅਤੇ ਗੁਰਮੇਲ ਸਿੰਘ ਨੂੰ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਹੈ।